ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨ


ਅੰਮ੍ਰਿਤਸਰ, ੧੧ ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਆਸਟ੍ਰੇਲੀਆ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਇੱਕ ਵਫ਼ਦ ਜਿਸ ਵਿਚ ਐਜਲਾ ਓਵਨ ਚੈਅਰਪਰਸਨ ਬ੍ਰਿਸਬਨ ਸਿਟੀ ਕੌਂਸਲ, ਗੁਰਪ੍ਰੀਤ ਪਿੰਕੀ ਸਿੰਘ ਪ੍ਰਧਾਨ ਪੰਜਾਬੀ ਵੈਲਫੇਅਰ ਸੋਸਾਇਟੀ ਆਸਟ੍ਰੇਲੀਆ, ਪ੍ਰਨਾਮ ਸਿੰਘ ਹੇਅਰ ਟਰਿਜਲਰ ਆਸਟ੍ਰੇਲੀਅਨ ਇੰਡੀਅਨ ਹੇਰੀਟੇਜ਼ ਵਾਰ ਮੋਮੋਰੀਅਲ ਕਮੇਟੀ ਸ਼ਾਮਲ ਸਨ, ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੂੰ ਇਹ ਸਨਮਾਨ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਨੇ ਸਾਂਝੇ ਤੌਰ ‘ਤੇ ਦਿੱਤਾ। ਵਫ਼ਦ ਵਿਚ ਸ਼ਾਮਲ ਐਜਲਾ ਓਵਨ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਖ਼ੁਸ਼ਕਿਸਮਤ ਮਹਿਸੂਸ ਕਰਦੇ ਹਨ। ਉਨ੍ਹਾਂ ਨੂੰ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋ ਕੇ ਸ਼ਾਂਤੀ ਪ੍ਰਾਪਤ ਹੋਈ ਹੈ। ਉਨ੍ਹਾਂ ਇਥੋਂ ਦੇ ਪ੍ਰਬੰਧ ਦੀ ਸ਼ਾਲਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਵਿਕਰਮਜੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।