ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਸੋਮਵਾਰ, ੧੨ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੭ ਜੁਲਾਈ, ੨੦੨੬ (ਅੰਗ: ੫੨੫)


ਅੰਮ੍ਰਿਤਸਰ, 27 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬ ਕੇਵਲ ਨਤਮਸਤਕ ਹੋਣ ਲਈ ਹੀ ਨਹੀਂ, ਸਗੋਂ ਸੇਵਾ, ਸਿਮਰਨ, ਸੰਗਤ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵੱਸੇ ਹਨ, ਉਥੇ ਗੁਰਦੁਆਰਾ ਸਾਹਿਬ ਦੀ ਵੀ ਸਥਾਪਨਾ ਕੀਤੀ ਹੈ, ਇਹ ਸਿੱਖ ਭਾਈਚਾਰੇ ਲਈ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪਛਾਣ ਦੇ ਅਹਿਮ ਕੇਂਦਰ ਹਨ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਚ ਵਾਪਰੀ ਇਸ ਦੁਖਦਾਈ ਘਟਨਾ ਨਾਲ ਵਿਸ਼ਵ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ, ਤਾਂ ਜੋ ਸੰਗਤ ਦੀਆਂ ਚਿੰਤਾਵਾਂ ਦੂਰ ਹੋ ਸਕਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਉਥੇ ਸਮੇਂ ਸਮੇਂ ਬਿਜਲੀ ਉਪਕਰਣਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋਂ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।