ਅੰਮ੍ਰਿਤਸਰ, 24 ਅਗਸਤ- ਇਫਕੋ ਕੋਆਪਰੇਟਿਵ ਪ੍ਰਾਈਵੇਟ ਲਿਮਿਟਡ ਕੰਪਨੀ ਦੀ ਗੋਲਡਨ ਜੁਬਲੀ ਮੌਕੇ ਅੱਜ ਕੰਪਨੀ ਦੇ ਮੈਨੇਜਿੰਗ ਡਾਇਰੈਕਰ ਸ੍ਰੀ ਯੂ.ਐਸ. ਅਵੱਸਥੀ, ਚੇਅਰਮੈਨ ਸ. ਬਲਵਿੰਦਰ ਸਿੰਘ ਨਕਈ ਤੇ ਸ੍ਰੀ ਜੋਗਿੰਦਰ ਕੁਮਾਰ ਅਗਜ਼ੈਕਟਿਵ ਡਾਇਰੈਕਟਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਤਿਗੁਰ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਇਫਕੋ ਦੇ ਅਧਿਕਾਰੀਆਂ ਨੇ ਕੰਪਨੀ ਦੇ ੫੦ ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ੫੦ ਲੱਖ ਰੁਪਏ ਦਾ ਚੈਕ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸੌਂਪਿਆ। ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਲਗਭਗ ੨੦ ਸਾਲਾਂ ਤੋਂ ਗੁਰੂ ਘਰ ਦਰਸ਼ਨ ਕਰਨ ਆ ਰਹੇ ਹਨ ਅਤੇ ਸਤਿਗੁਰ ਦੀ ਬਖਸ਼ਿਸ਼ ਨਾਲ ਉਨ੍ਹਾਂ ਦੀ ਕੰਪਨੀ ਤਰੱਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਨੁੱਖਤਾ ਲਈ ਸਰਬ ਸਾਂਝਾ ਦੁਆਰ ਹੈ ਜਿਥੋਂ ਸਭ ਦੀਆਂ ਝੋਲੀਆਂ ਭਰਦੀਆਂ ਹਨ। ਇਸ ਸਮੇਂ ਉਨ੍ਹਾਂ ਨਾਲ ਕੰਪਨੀ ਦੇ ਸ. ਹਿੰਮਤ ਸਿੰਘ ਸੇਖੋਂ, ਡਾ. ਜਸਵਿੰਦਰ ਸਿੰਘ ਸੰਧੂ ਤੇ ਸ. ਸੁਖਪਾਲ ਸਿੰਘ ਸਿੱਧੂ ਵੀ ਸਨ।
ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਇਫਕੋ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਯੂ.ਐਸ. ਅਵੱਸਥੀ ਤੇ ਸ. ਬਲਵਿੰਦਰ ਸਿੰਘ ਨਕਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਪੁੱਜੇ ਬਾਕੀ ਕਰਮਚਾਰੀਆਂ ਨੂੰ ਵੀ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਸੈਟ ਭੇਟ ਕੀਤੇ।
ਇਸ ਮੌਕੇ ਸ. ਸੁਰਜੀਤ ਸਿੰਘ ਭਿੱਟੇਵਡ ਅੰਤ੍ਰਿੰਗ ਮੈਂਬਰ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਸੁਖਬੀਰ ਸਿੰਘ, ਸ. ਸੁਖਰਾਜ ਸਿੰਘ ਤੇ ਸ. ਲਖਬੀਰ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।