ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, 25 ਅਪ੍ਰੈਲ–  ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿਖੇ ਸਥਿਤ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਨੂੰ ਨਗਰ ਨਿਗਮ ਵੱਲੋਂ ਤੋੜੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਨੋਟਿਸ ਲੈਂਦਿਆਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ, ਜੋ ਇੰਦੌਰ ਵਿਖੇ ਪੁੱਜ ਕੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰੇਗੀ। ਇਸ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸ. ਰਜਿੰਦਰ ਸਿੰਘ ਮਹਿਤਾ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਇਸ ਕਮੇਟੀ ਨੂੰ ਕੋਆਰਡੀਨੇਟ ਕਰਨਗੇ।  
 ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਬੰਧਤ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦਾ ਮਾਮਲਾ ਅਤਿ ਸੰਗੀਨ ਹੈ ਅਤੇ ਇਸ ਸਬੰਧੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਜਾਨਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਗਠਤ ਕੀਤੀ ਸਬ ਕਮੇਟੀ ਮਾਮਲੇ ਨਾਲ ਜੁੜੇ ਵਿਭਿੰਨ ਪਹਿਲੂਆਂ ਦੀ ਘੋਖ ਪੜਤਾਲ ਕਰਕੇ ਆਪਣੀ ਰਿਪੋਰਟ ਪੇਸ਼ ਕਰੇਗੀ।