ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

 ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਇਕਾਂਤਵਾਸ ਲਈ ਹੋਟਲਾਂ ਦੀ ਥਾਂ ਸਰਾਵਾਂ ਵਿਚ ਰੱਖੇ ਪੰਜਾਬ ਸਰਕਾਰ 
ਅੰਮ੍ਰਿਤਸਰ, 28 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਬਲਬੀਰ ਸਿੰਘ ਸੀਨੀਅਰ ਨੇ ਹਾਕੀ ਅੰਦਰ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਅਤੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਦਾ ਜੀਵਨ ਸਿੱਖ ਨੌਜੁਆਨੀ ਲਈ ਪ੍ਰੇਰਣਾ ਸਰੋਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ. ਬਲਬੀਰ ਸਿੰਘ ਸੀਨੀਅਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਪ੍ਰਾਪਤ ਕਰ ਸਕਣ। 
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸਰਕਾਰ ਵੱਲੋਂ ਮਹਿੰਗੇ ਹੋਟਲਾਂ ਵਿਚ ਇਕਾਂਤਵਾਸ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਕ ਪਾਸੇ ਤਾਂ ਪਹਿਲਾਂ ਹੀ ਵਿਦੇਸ਼ਾਂ ਤੋਂ ਆ ਰਹੇ ਪੰਜਾਬੀ ਮਹਿੰਗੀਆਂ ਟਿਕਟਾਂ ਖਰੀਦ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਅਲਾਹਿਦਗੀ ਲਈ ਹੋਟਲਾਂ ਦੇ ਵੱਡੇ ਬਿੱਲ ਭਰਨੇ ਪੈ ਰਹੇ ਹਨ। ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਰੱਖਿਆ ਜਾਵੇ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਆਦਿ ਦੀਆਂ ਵਧੀਆ ਸੇਵਾਵਾਂ ਹਨ। ਇਥੇ ਇਕਾਂਤਵਾਸ ਕੀਤੇ ਜਾਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਮਹਿੰਗੀਆਂ ਹਵਾਈ ਟਿਕਟਾਂ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨਾਲ ਉਹ ਇਸ ਮਾਮਲੇ ਨੂੰ ਲੈ ਕੇ ਗੱਲ ਕਰਨਗੇ ਅਤੇ ਪੱਤਰ ਵੀ ਲਿਖਿਆ ਜਾਵੇਗਾ।