ਅੰਮ੍ਰਿਤਸਰ, ੧੭ ਸਤੰਬਰ- ਮਲੇਸ਼ੀਆ ਵਿਚ ਹੋਈਆਂ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ ੨੦੧੮ ਵਿੱਚੋਂ ਇਕ ਸੋਨੇ ਦਾ ਅਤੇ ਦੋ ਕਾਸੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਸਾਬਤ ਸੂਰਤ ਸਿੱਖ ਸ. ਗੁਰਦੀਪ ਸਿੰਘ ਪੂਹਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਮਲੇਸ਼ੀਆ ਤੋਂ ਅੱਜ ਪਰਤੇ ਸ. ਗੁਰਦੀਪ ਸਿੰਘ ਪੂਹਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ। ਸ. ਗੁਰਦੀਪ ਸਿੰਘ ਪੂਹਲਾ ਨੇ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ ਵਿਚ ਟਰਿਪਲ ਜੰਪ ਵਿਚੋਂ ਸੋਨ ਤਗਮਾ ਜਦਕਿ ਲੰਬੀ ਛਾਲ ਅਤੇ ੨੦੦ ਮੀਟਰ ਦੌੜ ਵਿੱਚੋਂ ਕਾਸੀ ਦੇ ਤਗਮੇ ਪ੍ਰਾਪਤ ਕੀਤੇ ਹਨ। ਸ. ਗੁਰਦੀਪ ਸਿੰਘ ਦਾ ਸਨਮਾਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਪ੍ਰਸ਼ੰਨਤਾ ਦੀ ਗੱਲ ਹੈ ਕਿ ਸ. ਗੁਰਦੀਪ ਸਿੰਘ ਪੂਹਲਾ ਨੇ ਤਿੰਨ ਤਗਮੇ ਹਾਸਲ ਕਰਕੇ ਸਮੁੱਚੀ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਨ੍ਹਾਂ ਦਾ ਵਿਸ਼ੇਸ਼ ਰਾਸ਼ੀ ਨਾਲ ਵੀ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸ. ਗੁਰਦੀਪ ਸਿੰਘ ਪੂਹਲਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਸੱਜਣ ਸਿੰਘ ਬੱਜੂਮਾਨ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਪ੍ਰਤਾਪ ਸਿੰਘ, ਸ. ਜਗਜੀਤ ਸਿੰਘ ਜੱਗੀ, ਸ. ਮਹਿੰਦਰ ਸਿੰਘ ਆਹਲੀ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਦੀਪ ਸਿੰਘ ਪੂਹਲਾ ਦੇ ਭਰਾ ਸ. ਹਰਦੀਪ ਸਿੰਘ ਪੂਹਲਾ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।