ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)


ਅੰਮ੍ਰਿਤਸਰ, 2 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਹਾਜ਼ਰ ਸਨ।
ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।