ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਸ਼ੁੱਕਰਵਾਰ, ੯ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੪ ਜੁਲਾਈ, ੨੦੨੬ (ਅੰਗ: ੫੫੫)

ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 7 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ।