ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਅੰਮ੍ਰਿਤਸਰ, 28 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।