ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਵੀਰਵਾਰ, ੨੫ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੯ ਜੁਲਾਈ, ੨੦੨੬ (ਅੰਗ: ੭੦੪)

ਅੰਮ੍ਰਿਤਸਰ, 23 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਸੇਵਾਵਾਂ ਨਿਭਾ ਰਹੇ ਸੀਨੀਅਰ ਪੱਤਰਕਾਰ ਸ. ਗੁਰਮੀਤ ਸਿੰਘ ਖ਼ਾਨਪੁਰੀ ਦੀ ਪਤਨੀ ਬੀਬੀ ਅਮਰਜੀਤ ਕੌਰ ਖ਼ਾਨਪੁਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਮੀਤ ਸਿੰਘ ਖ਼ਾਨਪੁਰੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਖ਼ਾਨਪੁਰੀ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਯੋਗਦਾਨ ਹੈ, ਉਨ੍ਹਾਂ ਦੀ ਪਤਨੀ ਬੀਬੀ ਅਮਰਜੀਤ ਕੌਰ ਦਾ ਅਕਾਲ ਚਲਾਣਾ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।