ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ, 3 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ-ਕਸ਼ਮੀਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਕਾਰਜਾਂ ਲਈ ਨਿਯੁਕਤ ਕੋਆਰਡੀਨੇਟਰ ਅਤੇ ਸਲਾਹਕਾਰ ਭਾਈ ਜਗਤਾਰ ਸਿੰਘ ਦੇ ਭਨੇਵੇਂ ਕਾਕਾ ਹਰਲਿਵ ਸਿੰਘ ਦੀ ਰਹੱਸਮਈ ਹਾਲਾਤਾਂ ਵਿੱਚ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਿਹਾ। ਐਡਵੋਕੇਟ ਧਾਮੀ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਸਬੰਧੀ ਗੱਲ ਕਰਦਿਆਂ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਪਰਿਵਾਰ ਵੱਲੋਂ ਮਿਲੀ ਸੂਚਨਾ ਅਨੁਸਾਰ ਕਾਕਾ ਹਰਲਿਵ ਸਿੰਘ ਦੀ ਮੌਤ ਦੇ ਪਿੱਛੇ ਸ਼ੱਕੀ ਅਤੇ ਅਸਪੱਸ਼ਟ ਹਾਲਾਤ ਹਨ, ਜਿਸ ਨੇ ਨਾ ਸਿਰਫ਼ ਪਰਿਵਾਰ ਨੂੰ ਸਦਮੇ ਵਿੱਚ ਪਾਇਆ ਹੈ, ਸਗੋਂ ਜੰਮੂ-ਕਸ਼ਮੀਰ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਵੀ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸਮੁੱਚੇ ਸਮਾਜ ਵਿੱਚ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ-ਕਸ਼ਮੀਰ ਪੁਲਿਸ ਨੂੰ ਇਸ ਮਾਮਲੇ ਵਿੱਚ ਤੁਰੰਤ ਅਤੇ ਨਿਰਪੱਖ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ, ਤਾਂ ਜੋ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।