The website is under scheduled maintenance. Some links and features may not work properly for a short time. We apologise for the inconvenience and appreciate your patience. Normal service will resume shortly.


ਅੰਮ੍ਰਿਤਸਰ, 24 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਸ. ਹਰਦਿਆਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।
ਐਡਵੋਕੇਟ ਧਾਮੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਸ. ਹਰਦਿਆਲ ਸਿੰਘ ਜੀ ਇੱਕ ਨਿਮਰ, ਗੁਰਸਿੱਖੀ ਜੀਵਨ ਵਾਲੇ ਅਤੇ ਉੱਚ ਆਦਰਸ਼ਾਂ ਵਾਲੇ ਵਿਅਕਤੀ ਸਨ। ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸਿੱਖੀ ਪ੍ਰਤੀ ਸਮਰਪਣ ਭਾਵਨਾ ਦਾ ਹੀ ਨਤੀਜਾ ਹੈ ਕਿ ਅੱਜ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਿੱਖ ਸੰਗਤਾਂ ਨੂੰ ਗੁਰਬਾਣੀ ਦੀ ਸਮਝ ਅਤੇ ਸਿੱਖ ਇਤਿਹਾਸ ਦੀ ਪ੍ਰੇਰਨਾ ਨਾਲ ਜੋੜ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਪਿਤਾ ਪ੍ਰਤੀ ਕੌਮ ਵੱਲੋਂ ਸਤਿਕਾਰ ਇੱਕ ਆਮ ਵਰਤਾਰਾ ਨਹੀ ਸਗੋਂ ਗਹਿਰੀ ਹਮਦਰਦੀ ਤੇ ਅਪਣੱਤ ਦਾ ਪ੍ਰਗਟਾਵਾ ਹੈ।
ਐਡਵੋਕੇਟ ਧਾਮੀ ਨੇ ਇਸ ਦੁਖਦਾਈ ਮੌਕੇ ਉੱਤੇ ਭਾਈ ਪਿੰਦਰਪਾਲ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ।