ਅੰਮ੍ਰਿਤਸਰ, 25 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸ. ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਮੇਜਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਲੰਮਾਂ ਸਮਾਂ ਸੇਵਾ ਨਿਭਾਈ ਅਤੇ ਉਹ ਅਕਾਲੀ ਮੋਰਚਿਆਂ ਵਿੱਚ ਵੀ ਹਮੇਸ਼ਾਂ ਮੋਹਰੀ ਹੋ ਕੇ ਲੜੇ। ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਮੇਜਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
