ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ 24 ਜਨਵਰੀ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਨੇ ਕਨੂੰਨੀ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ ਲਈ ਅਹਿਮ ਕਾਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁੱਲਿਆ ਨਹੀਂ ਜਾ ਸਕਦਾ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਮੱਤੇਵਾਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰੰਨਣ ਨੇ ਵੀ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਵਾਹਿਗੁਰੂ ਦੇ ਚਰਨਾ ਵਿਚ ਅਰਦਾਸ ਕੀਤੀ।