ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 8 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜਗੀਰ ਸਿੰਘ ਵਰਪਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।