ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੯ ਜੂਨ, ੨੦੨੬ (ਅੰਗ: ੬੯੬)

ਅੰਮ੍ਰਿਤਸਰ, 16 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਸ. ਹਰਦਿਆਲ ਸਿੰਘ ਸੁਰਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਦਿਆਲ ਸਿੰਘ ਸੁਰਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਹਰਦਿਆਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਦਿਆਲ ਸਿੰਘ ਸੁਰਸਿੰਘ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।