ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੭ ਜੂਨ, ੨੦੨੬ (ਅੰਗ: ੭੯੬)

ਅਕਾਲ ਚਲਾਣਾ ਕਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਅੰਮ੍ਰਿਤਸਰ, 15 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿਚ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਇਹ ਬੇਹੱਦ ਦੁਖਦਾਈ ਸਮਾਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬਜ਼ੀ ਦੀ ਅਰਦਾਸ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ’ਚ ਪਰਿਵਾਰਾਂ ਦੇ ਨਾਲ ਹੈ ਅਤੇ ਪੀੜ੍ਹਤਾਂ ਦੀ ਸੰਭਵ ਸਹਾਇਤਾ ਕੀਤੀ ਜਾਵੇਗੀ।