ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੩ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 30 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਬੇਨ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਨਰਿੰਦਰ ਮੋਦੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।