ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

ਅੰਮ੍ਰਿਤਸਰ, 18 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਜਸਪਾਲ ਸਿੰਘ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਸਥਾਨ ਸੀ। ਸ. ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ। ਐਡਵੋਕੇਟ ਧਾਮੀ ਨੇ ਸ. ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।