ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਸ਼ੁੱਕਰਵਾਰ, ੯ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੪ ਜੁਲਾਈ, ੨੦੨੬ (ਅੰਗ: ੫੫੫)

ਅੰਮ੍ਰਿਤਸਰ, 21 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ। ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਬੀਤੇ ਕੱਲ੍ਹ ਪੱਤਰ ਜਾਰੀ ਕਰ ਦਿੱਤਾ ਗਿਆ ਹੈ।