ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਐਤਵਾਰ, ੧੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੬ ਜੁਲਾਈ, ੨੦੨੬ (ਅੰਗ: ੭੧੯)

ਅੰਮ੍ਰਿਤਸਰ, 25 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਵਿਖੇ ਇੰਚਾਰਜ ਵਜੋਂ ਸੇਵਾ ਨਿਭਾਅ ਰਹੇ ਸ. ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਕਰਤਾਰ ਸਿੰਘ ਸ਼ਹੀਦ ਪਰਿਵਾਰ ਨਾਲ ਸਬੰਧਤ ਸਨ, ਜਿਨ੍ਹਾਂ ਦੇ ਪਿਤਾ ਅਤੇ ਦੋ ਭਰਾਵਾਂ ਦੀਆਂ ਸੰਘਰਸ਼ ਦੌਰਾਨ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ. ਕਰਤਾਰ ਸਿੰਘ ਨੇ ਸੰਸਥਾ ਵੱਲੋਂ ਲੱਗੀ ਹਰ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਅਤੇ ਹਮੇਸ਼ਾ ਪੰਥਕ ਭਾਵਨਾ ਨਾਲ ਸੇਵਾ ਕੀਤੀ। ਉਨ੍ਹਾਂ ਸ. ਕਰਤਾਰ ਸਿੰਘ ਦੇ ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ ਤੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ. ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।