ਅੰਮ੍ਰਿਤਸਰ, 29 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ ਭੇਟ ਕੀਤੇ ਹਨ। ਸ. ਸਿਆਲਕਾ ਨੇ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਬਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੂੰ ਸੌਂਪਿਆ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ. ਸਿਆਲਕਾ ਦੀ ਭਣੇਵੀ ਬੀਬਾ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਲੰਗਰ ਲਈ ਇਹ ਰਾਸ਼ੀ ਭੇਜੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂ ਲੰਗਰਾਂ ਲਈ ਆਪਣੀ ਸਮਰੱਥਾ ਅਨੁਸਾਰ ਸੇਵਾਵਾਂ ਕਰ ਰਹੇ ਹਨ। ਵੱਡੀ ਪੱਧਰ ’ਤੇ ਜਿਥੇ ਸੰਗਤਾਂ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਜੀਆਂ ਜਾ ਰਹੀਆਂ ਹਨ, ਉਥੇ ਹੀ ਸੰਗਤਾਂ ਮਾਇਆ ਵੀ ਭੇਜ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਸਿਆਲਕਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਮਾਇਆ ਭੇਜਣ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ ਵੀ ਮੌਜੂਦ ਸਨ।