ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੂਰੇ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਨਾਨਕਮਤਾ ਸਹਿਬ ਤੋਂ ਅਗਲੇ ਪੜਾਅ ਲਈ ਰਵਾਨਾ

????????????????????????????????????

ਅੰਮ੍ਰਿਤਸਰ : 25 ਦਸੰਬਰ (       ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਛੇਵੇਂ ਦਿਨ ਲਈ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗਿਆਨੀ ਸੁਖਦੇਵ ਸਿੰਘ ਹੈਡ ਗ੍ਰੰਥੀ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਗੁਰਸੇਵਕ ਸਿੰਘ ਕਥਾ ਵਾਚਕ ਨੇ ਲਿਆ। ਸਤਿਨਾਮੁ ਵਾਹਿਗਰੂ ਦਾ ਜਾਪੁ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ੍ਰ: ਚਾਨਣ ਸਿੰਘ ਨੇ ਸਿਰੋਪਾਓ ਦੇ ਕੇ ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਝ ਨਾਲ ਰਵਾਨਾ ਕੀਤਾ।
ਇਸ ਮੌਕੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੇ ਮੀਤ ਪ੍ਰਧਾਨ ਸ੍ਰ: ਸੇਵਾ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਜੀ ਆਇਆਂ ਆਖਿਆ। ਸ੍ਰ: ਚਾਨਣ ਸਿੰਘ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ•ਾਂ ਕਿਹਾ ਕਿ ਅੰਮ੍ਰਿਤ ਕੇ ਦਾਤੇ, ਸ਼ਾਹੇ ਸ਼ਾਹਿਨਸ਼ਾਹ, ਨੀਲੇ ਦੇ ਸ਼ਾਹ ਅਸਵਾਰ, ਚਿੱਟਿਆਂ ਬਾਜਾਂ ਵਾਲੇ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖਾਲਸਾ ਪੰਥ ਦੀ ਸਾਜਨਾ ਕੀਤੀ। ਗੁਰੂ ਸਾਹਿਬ ਨੇ ਆਪਣੇ ਸਿੱਖਾਂ ਨੂੰ ਪੰਜ ਕਕਾਰਾਂ ਦੇ ਧਾਰਨੀ ਹੋਣ ਲਈ ਪ੍ਰੇਰਿਆ ਤੇ ਇਕ ਐਸਾ ਪੰਥ ਖਾਲਸਾ ਸਾਜਿਆ ਜੋ ਲੱਖਾਂ ਦੀ ਤਾਦਾਦ ‘ਚੋਂ ਪਹਿਚਾਣਿਆਂ ਜਾ ਸਕੇ। ਉਨ•ਾ ਮਜ਼ਲੂਮਾਂ ਦੀ ਰਾਖੀ ਲਈ ਆਪਣਾ ਸਰਬੰਸ ਕੁਰਬਾਨ ਕੀਤਾ। ਉਨ•ਾਂ ਕਿਹਾ ਕਿ ਭਾਵੇਂ ਕਲਗੀਧਰ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੇ ਹਾਂ ਪਰ 7 ਸਾਲ ਤੇ 9 ਸਾਲ ਦੀਆਂ ਦੋ ਮਸੂਮ ਜ਼ਿੰਦਾਂ ਜਿਨ•ਾਂ ਨੂੰ ਉਸ ਸਮੇਂ ਦੀ ਜ਼ਾਲਮ ਹਕੂਮਤ ਵੱਲੋਂ ਜ਼ਿੰਦਾ ਨੀਹਾਂ ਵਿਚ ਚਿਣ ਦਿੱਤਾ ਗਿਆ ਸੀ ਲਈ ਸੰਗਤਾਂ ਦੇ ਮਨਾਂ ਵਿੱਚ ਦਰਦ ਹੈ। ਉਨ•ਾਂ ਨੌਜਵਾਨ ਪੀੜ•ੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਸਮ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਤੇ ‘ਖੰਡੇ ਬਾਟੇ ਦੀ ਪਾਹੁਲ’ ਛਕ ਕਰ ਕੇ ਗੁਰੂ ਵਾਲੇ ਬਨਣ ਤੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।
ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਪਿੱਛੇ-ਪਿੱਛੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ-ਬਸਤਰਾਂ ਵਾਲੀ ਗੱਡੀ ਜਾ ਰਹੀ ਸੀ। ਜਿਸ ਵਿੱਚ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ-ਬਸਤਰ ਅਤੇ ਹੱਥ ਲਿਖਤ ਪੋਥੀ ਸੁਸ਼ੋਭਿਤ ਸੀ। ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਿਕ ਹੋ ਕੇ ਅਤੇ ਸ਼ਸਤਰਾਂ-ਬਸਤਰਾਂ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ-ਅੱਗੇ ਨਗਾਰਚੀ ਸਿੰਘ ਚੜ•ਦੀ ਕਲਾ ਦਾ ਪ੍ਰਤੀਕ ਨਗਾਰਾ ਵਜਾ ਰਹੇ ਸਨ। ਨਗਰ ਕੀਰਤਨ ‘ਚ ਧਾਰਮਿਕ ਸਭਾ ਸੁਸਾਇਟੀਆਂ, ਗੱਤਕਾ ਪਾਰਟੀਆਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤ ਨੇ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦਿਆਂ ਹੋਇਆਂ ਸ਼ਮੂਲੀਅਤ ਕੀਤੀ।
ਸ੍ਰ: ਚਾਨਣ ਸਿੰਘ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ-ਕੀਰਤਨ ਵਿੱਚ ਹਾਜ਼ਰ ਸ੍ਰ: ਜਸਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ, ਸ੍ਰ: ਸੇਵਾ ਸਿੰਘ ਮੀਤ ਪ੍ਰਧਾਨ, ਸ੍ਰ: ਪ੍ਰੀਤਮ ਸਿੰਘ ਜਨਰਲ ਸਕੱਤਰ, ਸ੍ਰ: ਕੇਹਰ ਸਿੰਘ ਸਕੱਤਰ, ਸ੍ਰ:ਨਿਸ਼ਾਨ ਸਿੰਘ, ਸ੍ਰ: ਮਹਿੰਦਰ ਸਿੰਘ ਤੇ ਸ੍ਰ: ਪ੍ਰਗਟ ਸਿੰਘ ਮੈਂਬਰ, ਸ੍ਰ: ਰਣਜੀਤ ਸਿੰਘ ਮੈਨੇਜਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ। ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰ: ਚਾਨਣ ਸਿੰਘ ਮੀਤ ਸਕੱਤਰ, ਸ੍ਰ: ਲਖਬੀਰ ਸਿੰਘ ਵਧੀਕ ਮੈਨੇਜਰ, ਸ੍ਰ: ਅਮਰਜੀਤ ਸਿੰਘ ਮੀਤ ਮੈਨੇਜਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਤੇਜਿੰਦਰ ਸਿੰਘ ਪੱਡਾ, ਸ੍ਰ: ਸਤਨਾਮ ਸਿੰਘ ਇੰਚਾਰਜ ਤੇ ਸ੍ਰ: ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 31 ਦਸੰਬਰ ਨੂੰ ਪਹੁੰਚਕੇ ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾ ਵਿੱਚ ਸ਼ਮੂਲੀਅਤ ਕਰੇਗਾ।  ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਤੋਂ ਰਵਾਨਾ ਹੋ ਕੇ ਨਗਰ-ਕੀਰਤਨ ਪੀਲੀ ਭੀਤ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਦਮਦਮਾ ਸਾਹਿਬ ਗੋਮਤੀਪੁਰ, ਪੂਰਨਪੁਰ, ਜ਼ਿਲ•ਾ ਪੀਲੀਭੀਤ ਉੱਤਰ ਪ੍ਰਦੇਸ਼ ਵਿਖੇ ਕਰੇਗਾ। ਅੱਜ ਗੁਰਦੁਆਰਾ ਦਮਦਮਾ ਸਾਹਿਬ ਗੋਮਤੀਪੁਲ ਤੋਂ ਰਵਾਨਾ ਹੋ ਕੇ ਪੂਰਨਪੁਰ, ਨਿਰੰਜਨਪੁਰ, ਕਠਾਰ, ਗੋਲਾ, ਲਖੀਮਪੁਰ ਖੀਰੀ ਤੇ ਸੀਤਾਪੁਰ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ , ਉੱਤਰ ਪ੍ਰਦੇਸ਼ ਵਿਖੇ ਹੋਵੇਗਾ।
ਇਸ ਮੌਕੇ ਸ: ਗੁਲਜ਼ਾਰ ਸਿੰਘ ਸੁਪਰਵਾਈਜ਼ਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਜੱਜ ਸਿੰਘ, ਭਾਈ ਹਰਪ੍ਰੀਤ ਸਿੰਘ ਤੇ ਭਾਈ ਅਮਰਜੀਤ ਸਿੰਘ ਜੰਡੀ ਪ੍ਰਚਾਰਕ, ਭਾਈ ਗੁਰਭੇਜ ਸਿੰਘ ਚਵਿੰਡਾ ਤੇ ਭਾਈ ਸਤਨਾਮ ਸਿੰਘ ਢਾਡੀ, ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।