ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਬੁੱਧਵਾਰ, ੨੨ ਜੇਠ (ਸੰਮਤ ੫੫੭ ਨਾਨਕਸ਼ਾਹੀ) ੪ ਜੂਨ, ੨੦੨੫ (ਅੰਗ: ੬੦੮)

ਅੰਮ੍ਰਿਤਸਰ, 29 ਦਸੰਬਰ- ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ ’ਤੇ ਕਰ ਦਿੱਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ।