18-03-2015-2ਅੰਮ੍ਰਿਤਸਰ 18 ਮਾਰਚ (   )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਬਣੇ ਸਕੱਤਰੇਤ ਵਿਖੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ‘ਕੁਦਰਤੀ ਆਫਤਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਵੀਨਾਰ’ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ ਕੀਤਾ।
ਉਕਤ ਸੋਵੀਨਾਰ ਭੇਟ ਕਰਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮੁੱਚੀ ਸ਼੍ਰੋਮਣੀ ਕਮੇਟੀ ਟੀਮ ਦੀ ਕੁਦਰਤੀ ਆਫ਼ਤਾਂ ਸਮੇਂ ਭੂਮਿਕਾ ਪ੍ਰਸੰਸਾ ਦੀ ਪਾਤਰ ਰਹੀ ਹੈ।ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਭਾਵੇਂ ਗੁਜਰਾਤ, ਅੰਡੇਮਾਨ ਨਿਕੋਬਾਰ, ਉਤਰਾਖੰਡ ਜਾਂ ਜੰਮੂ-ਕਸ਼ਮੀਰ ਵਿੱਚ ਹੋਵੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਨੇ ਸ਼ਰਧਾ ਭਾਵਨਾ ਤੇ ਨਿਸ਼ਚੇ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਕਿਹਾ ਕਿ ਸ. ਦਿਲਜੀਤ ਸਿੰਘ ਬੇਦੀ ਨੇ ‘ਕੁਦਰਤੀ ਆਫਤਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਵੀਨਾਰ’ ਲਿਖ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਸ. ਸਤਿੰਦਰ ਸਿੰਘ ਨਿੱਜੀ ਸਹਾਇਕ ਤੇ ਪ੍ਰੋ.ਸੁਖਦੇਵ ਸਿੰਘ ਇੰਚਾਰਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਆਦਿ ਹਾਜ਼ਰ ਸਨ।