ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੫ (ਅੰਗ: ੯੪੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


-ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ ਨੂੰ ਕਾਰਵਾਈ ਲਈ ਕਿਹਾ

11 ਜੂਨ, ਅੰਮ੍ਰਿਤਸਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਆ ਨੂੰ ਇੱਕ ਈ-ਮੇਲ ਪੱਤਰ ਭੇਜ ਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਵੈਦ ਕਰਤਾਰ ਸਿੰਘ ਧੀਮਾਨ ਪਾਸੋਂ ਸਪੱਸ਼ਟੀਕਰਨ ਲੈਣ ਅਤੇ ਉਨ੍ਹਾਂ ਪਾਸੋਂ ਸਿੱਖ ਜਗਤ ਤੋਂ ਮੁਆਫੀ ਮੰਗਵਾਉਣ ਲਈ ਆਖਿਆ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਬਿਲਕੁਲ ਵਿਲੱਖਣ ਅਤੇ ਮੌਲਿਕ ਹੈ, ਜਿਸ ਨੂੰ ਸਾਜ਼ਸ਼ ਤਹਿਤ ਰਲਗੱਡ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸੇ ਵਰਤਾਰੇ ਤਹਿਤ ਹੀ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਉਪ-ਕੁਲਪਤੀ ਨੇ ਇਤਰਾਜ਼ਯੋਗ ਹਰਕਤ ਕੀਤੀ ਗਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਵੀਸੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਜਾਣਬੁੱਝ ਕੇ ਵਿਗਾੜਦਿਆਂ ਇਸ ਨੂੰ ਸਨਾਤਨ ਹਿੰਦੂ ਧਰਮ ਦੀ ਰਖਵਾਲੀ ਲਈ ਆਖਣਾ ਬਿਲਕੁਲ ਗਲਤ ਹੈ। ਇਹ ਸਿੱਖ ਇਤਿਹਾਸ ਤੇ ਸਿਧਾਤਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਜੇਕਰ ਇੱਕ ਜਿੰਮੇਵਾਰ ਅਹੁਦੇ ਉੱਤੇ ਬੈਠਾ ਵਿਅਕਤੀ ਹੀ ਅਜਿਹੀ ਹਰਕਤ ਕਰੇ ਤਾਂ ਇਹ ਹੋਰ ਵੀ ਗੰਭੀਰ ਅਤੇ ਸਾਜ਼ਸ਼ਪੂਰਨ ਹੈ। ਐਡੋਵੇਕਟ ਧਾਮੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਵੀਸੀ ਖਿਲਾਫ ਕਰੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇੱਕ ਸਰਕਾਰੀ ਅਦਾਰੇ ਦੇ ਜਿੰਮੇਵਾਰ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਦਾ ਖਿਆਲ ਰੱਖੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਗੁਰਪੁਰਬ ਮਨਾਉਣੇ ਚੰਗੀ ਗੱਲ ਹੈ ਪਰੰਤੂ ਇਹ ਸਿੱਖ ਧਰਮ ਦੀਆਂ ਰਵਾਇਤਾਂ ਅਤੇ ਇਤਿਹਾਸ ਨੂੰ ਵਿਗਾੜਨ ਵਾਸਤੇ ਨਾ ਮਨਾਏ ਜਾਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਇਹ ਗੰਭੀਰ ਜਾਂਚ ਦਾ ਮਾਮਲਾ ਹੈ ਜਿਸ ਪ੍ਰਤੀ ਯੂਨੀਵਰਸਿਟੀ ਦੇ ਚਾਂਸਲਰ ਅਤੇ ਹਰਿਆਣਾ ਦੇ ਰਾਜਪਾਲ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਰਾਜਪਾਲ ਨੂੰ ਕਾਰਵਾਈ ਲਈ ਈ-ਮੇਲ ਪੱਤਰ ਭੇਜਿਆ ਗਿਆ ਹੈ ਅਤੇ ਜੇਕਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸ਼੍ਰੋਮਣੀ ਕਮੇਟੀ ਕਨੂੰਨੀ ਤੌਰ ’ਤੇ ਅੱਗੇ ਵਧੇਗੀ।