ਅੰਮ੍ਰਿਤਸਰ 19 ਦਸੰਬਰ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਵਰਿਆਮ ਸਿੰਘ ਦਾ ਬਰੇਲੀ ਜ਼ੇਲ੍ਹ ‘ਚੋਂ ਪੈਰੋਲ ਤੇ ਰਿਹਾਅ ਹੋਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਵਰਿਆਮ ਸਿੰਘ ਨੇ ਆਪਣੀ ਜ਼ਿੰਦਗੀ ਦਾ ਲੰਬਾ ਸਮਾਂ ਜ਼ੇਲ੍ਹ ਦੀ ਕਾਲ ਕੋਠੜੀ ਵਿੱਚ ਗੁਜਾਰਿਆ ਹੈ। ਉਨ੍ਹਾਂ ਯੂ. ਪੀ ਸਰਕਾਰ ਨੂੰ ਭਾਈ ਵਰਿਆਮ ਸਿੰਘ ਨੂੰ ਪੱਕੇ ਤੌਰ ਤੇ ਰਿਹਾਅ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕੇਂਦਰ ਸਰਕਾਰ ਤੇ ਰਾਜਾਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੋ ਸਿੰਘ ਆਪਣੀ ਸਜ਼ਾ ਤੋਂ ਵੱਧ ਜ਼ੇਲ੍ਹਾਂ ਵਿੱਚ ਕੈਦ ਕੱਟ ਰਹੇ ਹਨ, ਉਨ੍ਹਾਂ ਦੀ ਤੁਰੰਤ ਰਿਹਾਈ ਲਈ ਰਾਹ ਪੱਧਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਸਜਾ ਪੂਰੀ ਕਰ ਚੁੱਕੇ ਅਤੇ ਲੰਬੇ ਅਰਸੇ ਤੋਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਲਈ ਸੁਹਿਰਦ ਯਤਨ ਹੋਣੇ ਚਾਹੀਦੇ ਹਨ। ਭਾਈ ਵਰਿਆਮ ਸਿੰਘ ਦੀ ਰਿਹਾਈ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਯਤਨ ਸਦਕਾ ਹੀ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ‘ਚ ਵੱਖ-ਵੱਖ ਪ੍ਰਾਤਾਂ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀ ਆਪਣੀ ਕੀਮਤੀ ਜ਼ਿੰਦਗੀ ਦਾ ਵੱਡਾ ਹਿੱਸਾ ਗੁਜ਼ਾਰ ਚੁੱਕੇ ਹਨ।ਉਨ੍ਹਾਂ ਕਿਹਾ ਕਿ ਸਜਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।