ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਮੰਗਲਵਾਰ, ੨੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੩ ਜੂਨ, ੨੦੨੫  (ਅੰਗ: ੬੨੧)

ਅੰਮ੍ਰਿਤਸਰ, 6 ਜੂਨ-
ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਅੰਗ ਹੈ ਅਤੇ ਸਿੱਖ ਨੂੰ ਹੈਲਮੈਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੈਲੀਫੋਰਨੀਆ ਦੀ ਸੇਨੈਟ ਦੇ ਮੈਂਬਰ ਬਰੀਅਨ ਡਾਹਲ ਵੱਲੋਂ ਸਿੱਖਾਂ ਦੀ ਅਵਾਜ਼ ਨੂੰ ਸੇਨੈਟ ਵਿਚ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਬਿੱਲ ਐਸੰਬਲੀ ਵਿਚ ਜਲਦ ਪਾਸ ਹੋ ਜਾਵੇਗਾ।