ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 6 ਜੂਨ-
ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਅੰਗ ਹੈ ਅਤੇ ਸਿੱਖ ਨੂੰ ਹੈਲਮੈਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੈਲੀਫੋਰਨੀਆ ਦੀ ਸੇਨੈਟ ਦੇ ਮੈਂਬਰ ਬਰੀਅਨ ਡਾਹਲ ਵੱਲੋਂ ਸਿੱਖਾਂ ਦੀ ਅਵਾਜ਼ ਨੂੰ ਸੇਨੈਟ ਵਿਚ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਬਿੱਲ ਐਸੰਬਲੀ ਵਿਚ ਜਲਦ ਪਾਸ ਹੋ ਜਾਵੇਗਾ।