ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਵੀਰਵਾਰ, ੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੧੬ ਜੁਲਾਈ, ੨੦੨੬ (ਅੰਗ: ੬੯੬)

ਅੰਮ੍ਰਿਤਸਰ, 27 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ ਸਮੇਂ ਮਾਰਚ ਦੀ ਅਗਵਾਈ ਕਰਨ ਅਤੇ ਵਿਦਿਆਰਥੀ ਬੁਲਾਰੇ ਵਜੋਂ ਭਾਸ਼ਣ ਦੇਣ ’ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਲਨਿਧ ਕੌਰ ਨੇ ਅਰਥ ਸ਼ਾਸਤਰ ਅਤੇ ਵਿਦਿਆ ਦੇ ਖੇਤਰ ਵਿਚ ਪੀਐਚਡੀ ਦੀ ਡਿਗਰੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੀ ਕਨਵੋਕੇਸ਼ਨ ਸਮੇਂ ਆਪਣੇ ਭਾਸ਼ਣ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦਿਆਂ ਸੰਸਾਰ ਭਰ ਦੇ ਲੋਕਾਂ ਨੂੰ ਵਿਦਿਆ ਰਾਹੀਂ ਲੋਕ ਭਲਾਈ ਦੇ ਕਾਰਜ ਕਰਨ ਦੀ ਪ੍ਰੇਰਣਾ ਕੀਤੀ ਹੈ, ਜੋ ਨੌਜੁਆਨਾਂ ਲਈ ਮਾਰਗ ਦਰਸ਼ਕ ਹੋਵੇਗਾ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਬੱਚੇ ਸਿੱਖੀ ਸਰੂਪ ਵਿਚ ਰਹਿੰਦਿਆਂ ਵਿਦੇਸ਼ਾਂ ਅੰਦਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਦਸਤਾਰਧਾਰੀ ਸਿੱਖ ਬੀਬੀ ਵੱਲੋਂ ਕਨਵੋਕੇਸ਼ਨ ਸਮੇਂ ਵਿਦਿਆਰਥੀਆਂ ਦੀ ਅਗਵਾਈ ਕਰਦਿਆਂ ਭਾਸ਼ਣ ਕਰਨਾ ਹੋਰ ਬੱਚਿਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਬੀਬੀ ਜਲਨਿਧ ਕੌਰ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਹੋਰ ਨੌਜੁਆਨਾਂ ਨੂੰ ਵੀ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।