ਮਾਤਾ ਸਵਿੰਦਰ ਕੌਰ ਦਾ ਪਿੰਡ ਸਾਂਘਣਾ ਵਿਖੇ ਕੀਤਾ ਅੰਤਮ ਸੰਸਕਾਰ

ਅੰਮ੍ਰਿਤਸਰ, 5 ਫ਼ਰਵਰੀ-
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ (85) ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਿੰਘ ਸਾਹਿਬ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਮਾਤਾ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਵੱਡਾ ਘਾਟਾ ਹੁੰਦਾ ਹੈ ਅਤੇ ਇਹ ਘਾਟ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਮਾਤਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਦੱਸਣਯੋਗ ਹੈ ਕਿ ਮਾਤਾ ਸਵਿੰਦਰ ਕੌਰ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਦਾ ਅੰਤਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਸਾਂਘਣਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਮਾਤਾ ਜੀ ਨਮਿਤ ਅੰਤਮ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੀ ਚਿਤਾ ਨੂੰ ਅਗਨੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਤੀ। ਮਾਤਾ ਸਵਿੰਦਰ ਕੌਰ ਦੇ ਅੰਤਮ ਸੰਸਕਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸੁਬੇਗ ਸਿੰਘ ਗੋਇੰਦਵਾਲ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਸ. ਜਸਪਾਲ ਸਿੰਘ ਨੇ ਮਾਤਾ ਜੀ ਦੀ ਮ੍ਰਿਤਕ ਦੇਹ ’ਤੇ ਦੁਸ਼ਾਲੇ ਭੇਟ ਕੀਤੇ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸ. ਦਿਲਜੀਤ ਸਿੰਘ ਭਿੰਡਰ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਰਜ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ ਤੇ ਸ. ਤੇਜਿੰਦਰ ਸਿੰਘ ਪੱਡਾ ਨੇ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।