ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

13ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਦੀ ਉਸਾਰੀ ਸੰਬਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਇਕੱਤਰਤਾ ਹੋਈ

ਅੰਮ੍ਰਿਤਸਰ 16 ਦਸੰਬਰ (            )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਦੀ ਉਸਾਰੀ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਵਿਸ਼ੇਸ਼ ਇਕੱਤਰਤਾ ਹੋਈ।
ਇਕੱਤਰਤਾ ਸਮੇਂ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਸ਼ਹੀਦਾਂ ਦੀ ਯਾਦ ਵਿੱਚ ਇਕ ਅਜਿਹਾ ਅਜਾਇਬਘਰ ਬਣਾਇਆ ਜਾਵੇ ਜੋ ਵਿਰਾਸਤੇ ਖ਼ਾਲਸਾ ਸਮੇਤ ਭਾਰਤ ਦੇ ਸਮੂਹ ਹੋਰਨਾਂ ਅਸਥਾਨਾਂ ਵਿਚੋਂ ਨਿਵੇਕਲਾ ਹੋਵੇ।ਉਨ੍ਹਾਂ ਕਿਹਾ ਕਿ ਬਦਲ ਰਹੇ ਗਿਆਨ-ਵਿਗਿਆਨ ਦੇ ਯੁੱਗ ਵਿੱਚ ਆਪਣੀ ਨਵੀਂ ਪੀੜ੍ਹੀ ਨੂੰ ਸਿੱਖੀ ਦੇ ਅਮੀਰ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਦੀ ਉਸਾਰੀ ਇਸ ਪਾਸੇ ਇਕ ਮਹੱਤਵਪੂਰਨ ਉਪਰਾਲਾ ਸਾਬਿਤ ਹੋਵੇਗਾ।
ਇਸ ਮੌਕੇ ਡਾ. ਗੁਰਮੋਹਨ ਸਿੰਘ ਨੇ ਅਜਾਇਬ ਘਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਢਾਂਚੇ ਦੀ ਬਾਹਰੀ ਦਿੱਖ ਖੰਡੇ ਦੇ ਆਕਾਰ ਦੀ ਹੋਵੇਗੀ ਜਿਸ ਦੀਆਂ ਢਲਾਣਾ ਅੰਦਰ ਵੱਖ-ਵੱਖ ਗੈਲਰੀਆਂ ਨੂੰ ਇਸ ਢੰਗ ਨਾਲ ਤਿਆਰ ਕੀਤਾ ਜਾਵੇਗਾ ਕਿ ਉਨ੍ਹਾਂ ਵਿਚੋਂ ਲੰਘਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਸਰਹਿੰਦ ਫ਼ਤਹਿ ਅਤੇ ਦਿੱਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਦ੍ਰਿਸ਼ਾਂ ਨੂੰ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਅਜਾਇਬਘਰ ਵਿਖੇ ਸਿੱਖ ਇਤਿਹਾਸ ਨਾਲ ਜੁੜੇ ਸਸ਼ਤਰ, ਯਾਦਗਾਰੀ ਵਸਤਾਂ, ਸਿੱਖ ਯੋਧਿਆਂ ਤੇ ਸ਼ਹੀਦਾਂ ਦੇ ਬੁੱਤ, ਹੱਥ ਲਿਖਤ ਖਰੜੇ, ਚਿੱਤਰ, ਸਿੱਖ ਰਾਜ ਦੇ ਨਕਸ਼ੇ ਅਤੇ ਸਿੱਕੇ ਪ੍ਰਦਰਸ਼ਿਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਅਜਾਇਬਘਰ ਦੀ ਉਸਾਰੀ ਦੇ ਕਾਰਜ ਨੂੰ ਸੁੱਚਜੇ ਢੰਗ ਨਾਲ ਨੇਪਰੇ ਚਾੜਣ ਲਈ ਕੰਸੈਪਟ ਪੇਪਰ ਤਿਆਰ ਕੀਤਾ ਜਾਵੇਗਾ ਜਿਸ ਲਈ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਡਾ. ਗੁਰਮੋਹਨ ਸਿੰਘ, ਡਾ. ਬਲਵੰਤ ਸਿੰਘ ਢਿਲੋਂ, ਡਾ. ਕਿਰਪਾਲ ਸਿੰਘ ਅਤੇ ਡਾ. ਪਿਰਥੀਪਾਲ ਸਿੰਘ ਕਪੂਰ ਸ਼ਾਮਿਲ ਹੋਣਗੇ।ਇਹ ਕਮੇਟੀ ੧੯ ਦਸੰਬਰ ੨੦੧੫ ਨੂੰ ਚੰਡੀਗੜ੍ਹ ਵਿਖੇ ਪਹਿਲੀ ਮੀਟਿੰਗ ਕਰਕੇ ਕਾਰਜ ਸ਼ੁਰੂ ਕਰੇਗੀ ਅਤੇ ਜਨਵਰੀ ੨੦੧੬ ਤੱਕ ਪ੍ਰੋਜੈਕਟ ਦੀ ਰੂਪ-ਰੇਖਾ ਤਿਆਰ ਕਰੇਗੀ।ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸਕ੍ਰਿਪਟ ਤਿਆਰ ਕਰਨ ਲਈ ਡਾ. ਸੁਰਜੀਤ ਸਿੰਘ ਪਾਤਰ ਅਤੇ ਸ. ਅਮਰਦੀਪ ਸਿੰਘ ਬਹਿਲ ਦੀ ਜ਼ਿੰਮੇਵਾਰੀ ਲਗਾਈ ਗਈ ਹੈ।ਇਸ ਅਜਾਇਬ ਘਰ ਦੀ ਉਸਾਰੀ ਦਾ ਕਾਰਜ ਜੂਨ, ੨੦੧੬ ਦੇ ਸ਼ਤਾਬਦੀ ਸਮਾਗਮ ਤੋਂ ਪਹਿਲਾਂ ਸੰਪੂਰਨ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਇਸ ਇਕੱਤਰਤਾ ਵਿੱਚ ਸਮੂਹ ਮੈਂਬਰਾਂ ਨੇ ਵਿਚਾਰ-ਵਟਾਂਦਰੇ ਤੋਂ ਬਾਅਦ ਅੰਤਰ-ਰਾਸ਼ਟਰੀ ਪੱਧਰ ਦੀਆਂ ਨਵ-ਵਿਕਸਿਤ ਤਕਨੀਕਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਭਾਸ਼ਾਵਾਂ ਵਿੱਚ ਟਚ ਸਕਰੀਨ ਰਾਹੀਂ ਆਡੀਓ, ਵੀਡੀਓ, ਡਾਕੂਮੈਂਟਰੀ, ਐਨੀਮੇਸ਼ਨ ਅਤੇ ਲਾਈਟ ਐਂਡ ਸਾਊਂਡ ਆਦਿ ਦੀ ਸਹੂਲਤ ਵਾਲੇ ਵਿਲੱਖਣ ਅਜਾਇਬ ਘਰ ਦੀ ਉਸਾਰੀ ਦਾ ਫੈਸਲਾ ਲਿਆ।ਜ਼ਿਕਰਯੋਗ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਨਾਲ ਲੱਗਦੇ ਟਿੱਲੇ ਵਾਲੇ ਥਾਂ ਸਮੇਤ ਲਗਭਗ ੬੦ ਹਜ਼ਾਰ ਵਰਗ ਫੁੱਟ ਜਗ੍ਹਾ ਉਪਰ ਮੁੱਢਲੇ ਢਾਂਚੇ ਦੀ ਉਸਾਰੀ ਹੋ ਚੁੱਕੀ ਹੈ।
ਇਕੱਤਰਤਾ ਵਿੱਚ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ, ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਗੁਰਮੋਹਨ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਡਾ. ਕ੍ਰਿਪਾਲ ਸਿੰਘ ਪ੍ਰੋਫੈਸਰ, ਡਾ. ਬਲਵੰਤ ਸਿੰਘ ਢਿਲੋਂ ਪ੍ਰੋਫੈਸਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਸੁਰਜੀਤ ਸਿੰਘ ਪਾਤਰ, ਸ. ਅਮਰਦੀਪ ਸਿੰਘ ਬਹਿਲ ਦਿੱਲੀ, ਸ. ਮਨਪ੍ਰੀਤ ਸਿੰਘ ਐਕਸੀਅਨ ਤੋਂ ਇਲਾਵਾ ਡਾ. ਪ੍ਰਿਤਪਾਲ ਸਿੰਘ ਰਜਿਸਟਰਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਡਾ. ਬੀਰਬਿਕਰਮ ਸਿੰਘ, ਡਾ. ਨਵਦੀਪ ਕੌਰ ਅਤੇ ਡਾ. ਹਰਦੇਵ ਸਿੰਘ ਹਾਜ਼ਰ ਸਨ।