ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਐਤਵਾਰ, ੨੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੬ ਜੁਲਾਈ, ੨੦੨੫ (ਅੰਗ: ੬੦੮)

ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ, ਹੰਢਿਆਇਆ (ਸੰਗਰੂਰ)

ਸ੍ਰੀ ਗੁਰੂ ਤੇਗ ਬਹਾਦਰ ਜੀ ਮਾਲਵਾ ਪ੍ਰਚਾਰ ਫੇਰੀ ਦੌਰਾਨ ਪਿੰਡ ਸੇਖੇ ਤੋਂ ਚਲ ਕੇ ਸੰਮਤ 1722 ਬਿ: (1665 ਈ:) ਨੂੰ ਇਸ ਅਸਥਾਨ ‘ਤੇ ਆਏ। ਕੁਭੜਾ ਨਿਵਾਸੀ ਭਾਈ ਜਵੰਦੇ ਨੇ ਗੁਰੂ ਜੀ ਦੀ ਖੂਬ ਟਹਿਲ-ਸੇਵਾ ਕੀਤੀ ਪਰ ਇਥੋਂ ਦੇ ਵਸਨੀਕਾਂ ਨੇ ਖਾਸ ਆਓਭਗਤ ਨਾ ਕੀਤੀ। ਗੁਰਦੇਵ ਜੀ ਦੇ ਪਾਵਨ ਪਵਿੱਤਰ ਬਚਨ ਸੁਣ ਕੇ ਬਹੁਤ ਸਾਰੇ ਲੋਕਾਂ ਦੇ ਭਰਮ-ਭੁਲੇਖੇ ਦੂਰ ਹੋਏ ਤੇ ਬਹੁਤ ਸਾਰੀ ਸੰਗਤ ਗੁਰੂ ਜੀ ਦੀ ਸ਼ਰਨ ਵਿਚ ਆਈ। ਗੁਰੂ ਜੀ ਨੇ ਇਕ ਟੋਭੇ ਦੇ ਨਜ਼ਦੀਕ ਨਿਵਾਸ ਕੀਤਾ ਸੀ, ਪ੍ਰੇਮੀ ਗੁਰਸਿੱਖਾਂ ਨੇ ਗੁਰੂ ਜੀ ਦੀ ਆਮਦ ਦੀ ਯਾਦ ਵਿਚ ਯਾਦਗਾਰ ਤੇ ਸਰੋਵਰ ਦਾ ਨਿਰਮਾਣ ਕਾਰਜ ਕਰਵਾਇਆ ਜਿਸ ਕਰਕੇ ਇਹ ਅਸਥਾਨ ‘ਗੁਰੂਸਰ ਪਾਤਸ਼ਾਹੀ ਨੌਵੀਂ’ ਦੇ ਨਾਮ ਨਾਲ ਪ੍ਰਸਿੱਧ ਹੋਇਆ।

ਮਹਾਰਾਜਾ ਕਰਮ ਸਿੰਘ ਨੇ (1798-1845 ਈ:) ਆਪਣੇ ਰਾਜ ਸਮੇਂ ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਦਾ ਨਿਰਮਾਣ ਕਰਵਾਇਆ ਤੇ ਕੁਝ ਜ਼ਮੀਨ ਗੁਰਦੁਆਰਾ ਸਾਹਿਬ ਦੇ ਨਾਂ ਜਗੀਰ ਰੂਪ ਵਿਚ ਲਗਵਾਈ। ਗੁਰਦੁਆਰਾ ਸਾਹਿਬ ਦੀ ਨਵੀਨਤਮ ਅਤਿ ਸੁੰਦਰ ਇਮਾਰਤ ਦੂਰੋਂ ਦਿਖਾਈ ਦਿੰਦੀ ਹੈ। ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲੋਕਲ ਕਮੇਟੀ ਰਾਹੀਂ ਕਰਦੀ ਹੈ। ਇਸ ਇਤਿਹਾਸਕ ਅਸਥਾਨ ‘ਤੇ ਗੁਰੂ ਨਾਨਕ ਦੇਵ ਜੀ, ਗੁਰੂ ਤੇਗ ਬਹਾਦਰ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਵਿਸ਼ੇਸ਼ ਰੂਪ ਵਿਚ ਮਨਾਏ ਜਾਂਦੇ ਹਨ। ਯਾਤਰੂਆਂ ਦੀ ਟਹਿਲ-ਸੇਵਾ ਵਾਸਤੇ ਲੰਗਰ-ਪ੍ਰਸ਼ਾਦਿ ਦਾ ਪ੍ਰਬੰਧ ਸੁਚੱਜਾ ਹੈ। ਰਿਹਾਇਸ਼ ਵਾਸਤੇ ਵੀ ਪੰਜ ਕਮਰੇ ਬਣੇ ਹੋਏ ਹਨ।

ਇਹ ਇਤਿਹਾਸਕ ਅਸਥਾਨ ਪਿੰਡ ਹੰਢਿਆਇਆ, ਤਹਿਸੀਲ ਬਰਨਾਲਾ, ਜ਼ਿਲ੍ਹਾ ਸੰਗਰੂਰ ਵਿਚ ਬਰਨਾਲਾ ਤੋਂ 4 ਕਿਲੋਮੀਟਰ ਦੀ ਦੂਰੀ ‘ਤੇ ਬਰਨਾਲਾ-ਮਾਨਸਾ ਸੜਕ ‘ਤੇ ਸਥਿਤ ਹੈ।

 

Gurdwara Text Courtesy :- Dr. Roop Singh, Secretary S.G.P.C.