ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਵੀਰਵਾਰ, ੯ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੨ ਮਈ, ੨੦੨੫ (ਅੰਗ: ੭੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 15 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਅਵਤਾਰ ਸਿੰਘ ਦੀ ਮਾਤਾ ਚਰਨਜੀਤ ਕੌਰ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਲਈ ਗੁਰੂ ਸਾਹਿਬਾਨ ਦੇ ਸਿਧਾਂਤ ਅਤੇ ਸਿੱਖਿਆਵਾਂ ਪ੍ਰੇਰਣਾ ਸਰੋਤ ਹਨ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਮਤਿ ਫ਼ਲਸਫ਼ੇ ਅਨੁਸਾਰ ਜੀਵਨ ਬਤੀਤ ਕਰੇ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤੀਨਸ਼ੀਲ ਰਹੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੰਦਰ ਸ਼ਹਾਦਤਾਂ ਦਾ ਵੱਡਾ ਮਹੱਤਵ ਹੈ ਜਿਸ ਪ੍ਰੇਰਣਾ ਗੁਰੂ ਸਾਹਿਬਾਨ ਵੱਲੋਂ ਪਾਏ ਪੂਰਣਿਆਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਈ ਅਵਤਾਰ ਸਿੰਘ ਅਤੇ ਭਾਈ ਹਰਦੀਪ ਸਿੰਘ ਨੂੰ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਰਲ ਕੇ ਯਾਦ ਕੀਤਾ ਗਿਆ ਹੈ ਅਤੇ ਇਹ ਕੌਮੀ ਫਰਜ਼ ਵੀ ਹੈ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਦੇਵ ਸਿੰਘ ਰੋਗਲਾ, ਸ. ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਸ. ਈਮਾਨ ਸਿੰਘ ਮਾਨ, ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਸ. ਜਸਕਰਨ ਸਿੰਘ ਕਾਹਨਸਿੰਘ ਵਾਲਾ, ਪ੍ਰੋ. ਬਲਜਿੰਦਰ ਸਿੰਘ, ਸ. ਨਰਾਇਣ ਸਿੰਘ ਚੌੜਾ, ਸ. ਹਰਪਾਲ ਸਿੰਘ ਬਲੇਰ, ਸ. ਬਲਦੇਵ ਸਿੰਘ ਸਿਰਸਾ, ਸ. ਅਮਰਬੀਰ ਸਿੰਘ ਢੋਟ, ਸ. ਇਕਬਾਲ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ, ਮੈਨਜਰ ਸ. ਸਤਿੰਦਰ ਸਿੰਘ, ਸ. ਯੁਵਰਾਜ ਸਿੰਘ ਆਦਿ ਮੌਜੂਦ ਸਨ।