ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਲੱਖਾਂ ਸੰਗਤਾਂ ਸਨ ਮੌਜੂਦ


ਅੰਮ੍ਰਿਤਸਰ, ੩੧ ਮਾਰਚ-ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਇਤਿਹਾਸਕ ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਮੌਕੇ ਅੱਜ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਕੁਝ ਘੰਟਿਆਂ ਵਿਚ ਹੀ ਸਰੋਵਰ ‘ਚ ਸਫ਼ਾਈ ਦੀ ਸੇਵਾ ਮੁਕੰਮਲ ਕਰ ਦਿੱਤੀ। ਇਹ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਸੀ ਅਤੇ ਇਸ ਦੀ ਆਰੰਭਤਾ ਪੰਜ ਸਿੰਘਾਂ ਦੇ ਰੂਪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਟੱਪ ਲਗਾ ਕੇ ਕੀਤੀ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਵਿਚ ਮੈਂਬਰ ਸਾਹਿਬਾਨ ਸਮੇਤ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਮੌਜੂਦ ਸਨ। ਚੱਲ ਰਹੀ ਕਾਰ ਸੇਵਾ ਸਮੇਂ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਸੀ ਅਤੇ ਲੱਖਾਂ ਸੰਗਤਾਂ ਦਾ ਇਕੱਠ ਖ਼ਾਲਸਾਈ ਜਾਹੋ-ਜਲਾਲ ਪ੍ਰਗਟ ਕਰ ਰਿਹਾ ਸੀ।
ਕਾਰ ਸੇਵਾ ਆਰੰਭ ਕਰਨ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਦੇਸ਼ ਦੁਨੀਆਂ ਦੀ ਸੰਗਤਾਂ ਸ਼ਰਧਾ ਭਾਵਨਾ ਨਾਲ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕੀਤੀਆਂ ਜਾਂਦੀਆਂ ਕਾਰ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਇਤਿਹਾਸਕ ਸਰੋਵਰਾਂ ਦਾ ਵੱਡਾ ਮਹੱਤਵ ਹੈ ਅਤੇ ਗੁਰੂ ਘਰਾਂ ਦੇ ਪਾਵਨ ਸਰੋਵਰਾਂ ਵਿਚ ਇਸ਼ਨਾਨ ਕਰਕੇ ਮਨੁੱਖ ਹਉਮੈ ਰਹਿਤ ਹੋ ਜਾਂਦਾ ਹੈ। ਉਨ੍ਹਾਂ ਸਰੋਵਰ ਦੀ ਕਾਰ ਸੇਵਾ ਲਈ ਪਹੁੰਚੀਆਂ ਲੱਖਾਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਹ ਮੌਕਾ ਹੈ ਜੋ ਮਨੁੱਖਾ ਜ਼ਿੰਦਗੀ ਅੰਦਰ ਵੱਡੇ ਭਾਗਾਂ ਨਾਲ ਹੀ ਪ੍ਰਾਪਤ ਹੁੰਦਾ ਹੈ।
ਇਸ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਨੇ ਆਈਆਂ ਹੋਈਆਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ, ਸ. ਹਰਮੀਤ ਸਿੰਘ ਸੰਧੂ ਸਾਬਕਾ ਵਿਧਾਇਕ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂ, ਬਾਬਾ ਸੋਹਨ ਸਿੰਘ, ਗਿਆਨੀ ਨਿਸ਼ਾਨ ਸਿੰਘ ਹੈੱਡ ਗ੍ਰੰਥੀ, ਮਹੰਤ ਬਲਵੰਤ ਸਿੰਘ, ਬਹੰਤ ਗੋਪਾਲ ਸਿੰਘ ਕੁਠਾਰੀ, ਬਾਬ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਰਮਲ ਸਿੰਘ ਭੂਰੀਵਾਲੇ, ਕਾਰ ਸੇਵਕ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਬਾਬਾ ਮੇਜਰ ਸਿੰਘ ਹਜ਼ੂਰ ਸਾਹਿਬ, ਮਹੰਤ ਰਣਜੀਤ ਸਿੰਘ, ਬਾਬਾ ਬਚਨ ਸਿੰਘ ਭਲਵਾਨ, ਬਾਬਾ ਅਵਤਾਰ ਸਿੰਘ ਧੱਤਲਾਂ ਵਾਲੇ, ਬਾਬਾ ਮੇਜਰ ਸਿੰਘ ਵਾਂ, ਬਾਬਾ ਨਾਹਰ ਸਿੰਘ, ਬਾਬਾ ਅਨੂਪ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਗੁਰਦੇਵ ਸਿੰਘ ਕੁੱਲੀਵਾਲੇ, ਬਾਬਾ ਨੰਦ ਸਿੰਘ ਮੁੰਡਾਪਿੰਡ, ਮਹੰਤ ਬਿਕਰਮ ਸਿੰਘ, ਮਹੰਤ ਪਾਲ ਸਿੰਘ ਲੋਈਆ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਸੁਬੇਗ ਸਿੰਘ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਨਿਰੰਜਨ ਸਿੰਘ ਪੰਜਵੜ, ਸ. ਇੰਦਰਜੀਤ ਸਿੰਘ ਬਾਸਰਕੇ, ਸ. ਹਰਦਿਆਲ ਸਿੰਘ ਸੁਰਸਿੰਘ, ਸ. ਸੁਖਵਿੰਦਰ ਸਿੰਘ ਝਬਾਲ, ਸ. ਕਸ਼ਮੀਰ ਸਿੰਘ ਗੰਡੀਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਕੇਵਲ ਸਿੰਘ, ਸ. ਜਗਜੀਤ ਸਿੰਘ ਜੱਗੀ (ਨਿੱਜੀ ਸਹਾਇਕ), ਸ. ਦਰਸ਼ਨ ਸਿੰਘ ਪੀ.ਏ., ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਸ. ਜਗਜੀਤ ਸਿੰਘ ਮੈਨੇਜਰ ਗੁਰਦੁਆਰਾ ਬੀੜ ਸਾਹਿਬ, ਸ. ਗੁਰਬੀਰ ਸਿੰਘ ਸਾਬਕਾ ਚੇਅਰਮੈਨ, ਸ. ਹਰਵੰਤ ਸਿੰਘ ਚੇਅਰਮੈਨ, ਸ. ਭੁਪਿੰਦਰ ਸਿੰਘ ਕੋਟ, ਸ. ਦਲਜੀਤ ਸਿੰਘ ਐਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।