ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਗਿਆਨੀ ਜਗਤਾਰ ਸਿੰਘ ਤੇ ਡਾ. ਰੂਪ ਸਿੰਘ ਨੇ ਕੀਤਾ ਸੰਬੋਧਨ

ਅੰਮ੍ਰਿਤਸਰ, ੮ ਸਤੰਬਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸੰਦੀਪ ਸਿੰਘ ਤੇ ਭਾਈ ਜਸਪਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਆਏ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਅਮਰੀਕਾ ਦੇ ਪ੍ਰਧਾਨ ਸ. ਰਘਬੀਰ ਸਿੰਘ ਬੱਬੀ ਅਤੇ ਸਾਬਕਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਨੇ ਕਿਹਾ ਸਿੱਖ ਕੌਮ ਦਾ ਇਤਿਹਾਸ ਵਿਲੱਖਣ ਅਤੇ ਸ਼ਾਨਾਮੱਤਾ ਹੈ ਜਿਸ ਵਿਚ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਬਾਬਾ ਲੱਖੀ ਸ਼ਾਹ ਵਣਜਾਰਾ ਵਰਗੇ ਗੁਰੂ ਘਰ ਦੇ ਸ਼ਰਧਾਲੂਆਂ ਦੀ ਘਾਲਣਾ ਦਾ ਅਹਿਮ ਸਥਾਨ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀ ਯਾਦ ਵਿਚ ਸਮਾਗਮ ਕਰਵਾਉਣ ਨੂੰ ਸ਼ਲਾਘਾਯੋਗ ਕਦਮ ਦੱਸਿਆ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ‘ਸਾਚਾ ਗੁਰੂ ਲਾਧੋ ਰੇ’ ਦਾ ਹੋਕਾ ਦੇਣ ਵਾਲੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਸਰੀਰ ਦੇ ਅੰਤਮ ਸੰਸਕਾਰ ਲਈ ਆਪਣੇ ਘਰ ਨੂੰ ਅੱਗ ਲਗਾਉਣ ਵਾਲੇ ਬਾਬਾ ਲੱਖੀ ਸ਼ਾਹ ਵਣਜਾਰਾ ਦਾ ਜੀਵਨ ਸਮੁੱਚੇ ਸੰਸਾਰ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸਿੱਖ ਧਰਮ ਦੇ ਵਿਕਾਸ ਅਤੇ ਵਿਗਾਸ ਵਿਚ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਬਾਬਾ ਲੱਖੀ ਸ਼ਾਹ ਵਣਜਾਰਾ ਦਾ ਅਹਿਮ ਯੋਗਦਾਨ ਹੈ। ਸਮਾਗਮ ਦੌਰਾਨ ਸ. ਰਘਬੀਰ ਸਿੰਘ ਬੱਬੀ ਯੂ.ਐਸ.ਏ. ਨੇ ਇਹ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਯੂ.ਐਸ.ਏ. ਤੇ ਕੈਨੇਡਾ ਦੀ ਸੰਗਤ ਵੱਲੋਂ ਪੁੱਜੇ ਵਿਸ਼ੇਸ਼ ਪ੍ਰਤੀਨਿਧੀਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਦਾ ਸਨਮਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਸ. ਗੁਰਾ ਸਿੰਘ, ਸ. ਗਰੀਬ ਸਿੰਘ ਕਾਲੀ ਨਿਊਯਾਰਕ, ਮਾਸਟਰ ਮਹਿੰਦਰ ਸਿੰਘ ਯੂ.ਐਸ.ਏ., ਸ. ਸਤਨਾਮ ਸਿੰਘ ਟਾਹਲੀ ਯੂ.ਐਸ.ਏ., ਸ. ਅਮਰੀਕ ਸਿੰਘ ਨਿਊਯਾਰਕ, ਸ. ਹਰਜੀਤ ਸਿੰਘ ਕੈਲੇਫੋਰਨੀਆ, ਸ. ਮੱਖਣ ਸਿੰਘ ਨਿਊਯਾਰਕ, ਸ. ਦਲੀਪ ਸਿੰਘ, ਸ. ਮਲਕੀਤ ਸਿੰਘ ਯੂ.ਐਸ.ਏ. ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।