ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮੰਗਲਵਾਰ, ੧੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੯ ਅਪ੍ਰੈਲ, ੨੦੨੫ (ਅੰਗ: ੪੯੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਸ਼ਹੀਦ ਹੋਏ ਬਾਬਾ ਗੁਰਬਖ਼ਸ਼ ਸਿੰਘ ਨਿਹੰਗ ਦਾ ਇਤਿਹਾਸ ਲਾਸਾਨੀ-ਭਾਈ ਲੌਂਗੋਵਾਲ

ਅੰਮ੍ਰਿਤਸਰ, 8 ਅਗਸਤ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਸਿੰਘ ਦੀ ਇਮਾਰਤ ਦੇ ਨਵੀਨੀਕਰਨ ਦੀ ਸੇਵਾ ਸੰਪੂਰਨ ਹੋਣ ‘ਤੇ ਅੱਜ ਸ਼ੁਕਰਾਨਾ ਸਮਾਗਮ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਕਰਵਾਉਣ ਲਈ ਭਾਈ ਸਵਿੰਦਰਪਾਲ ਸਿੰਘ ਅਤੇ ਭਾਈ ਇੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਜਰਨੈਲ ਸਿੰਘ ਕਰਤਾਰਪੁਰ ਵੀ ਮੌਜੂਦ ਸਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਭਾਈ ਗੁਰਬਖ਼ਸ਼ ਸਿੰਘ ਦੀ ਵੱਡੀ ਇਤਿਹਾਸਕ ਮਹੱਤਤਾ ਹੋਣ ਕਰਕੇ ਸੰਗਤਾਂ ਇਥੇ ਸ਼ਰਧਾ ਅਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਇਤਿਹਾਸ ਲਾਸਾਨੀ ਹੈ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਆਪਣੀ ਸ਼ਹਾਦਤ ਦਿੱਤੀ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ. ਰਤਨ ਸਿੰਘ ਜਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਕਨੱ੍ਹਈਆ ਤੇ ਬਾਬਾ ਭਗਤ ਸਿੰਘ, ਬਾਬਾ ਰਣਜੀਤ ਸਿੰਘ ਗੋਨੇਆਣਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ, ਸ. ਕਰਮਬੀਰ ਸਿੰਘ, ਸ. ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।