ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਬੁੱਧਵਾਰ, ੧੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੩ ਅਪ੍ਰੈਲ, ੨੦੨੫ (ਅੰਗ: ੮੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਤੇ ਰਾਗੀ ਸਿੰਘਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 7 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਮੈਨੇਜਰਾਂ ਦੀ ਮੁਕੰਮਲ ਰੂਪ ਵਿਚ ਜਵਾਬਦੇਹੀ ਨਿਰਧਾਰਤ ਕਰਦਿਆਂ ਗੁਰੂ ਘਰਾਂ ਅੰਦਰ ਸੇਵਾ ਸੰਭਾਲ ਸਮੇਂ ਸੰਗਤੀ ਸੁਝਾਵਾਂ ਨੂੰ ਵੀ ਅਹਿਮੀਅਤ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਇਕੱਤਰਤਾ ਮੌਕੇ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਮੈਨੇਜਰਾਂ ਨੂੰ ਕਿਹਾ ਕਿ ਗੁਰੂ ਘਰ ਵਿਚ ਆਉਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖਿਆ ਜਾਵੇ ਅਤੇ ਪ੍ਰਬੰਧ ਸਮੇਂ ਗੁਰੂ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਸਿੱਖ ਪ੍ਰੰਪਰਾਵਾਂ ਤੇ ਸਿੱਖ ਰਹਿਤ ਮਰਯਾਦਾ ਦਾ ਪਾਲਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤੀ ਅਦਾਰਾ ਹੈ ਅਤੇ ਸੰਗਤ ਨੂੰ ਗੁਰੂ ਘਰਾਂ ਵਿਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਪ੍ਰਬੰਧਕੀ ਤੌਰ ’ਤੇ ਹਰ ਗੁਰਦੁਆਰਾ ਸਾਹਿਬ ਦਾ ਮੈਨੇਜਰ ਰਹਿਤ ਮਰਯਾਦਾ ਦਾ ਮੁਕੰਮਲ ਧਾਰਨੀ ਹੋਵੇ ਅਤੇ ਹਰ ਸਟਾਫ਼ ਮੈਂਬਰ ਦੀ ਜ਼ੁੰਮੇਵਾਰੀ ਨਿਰਧਾਰਤ ਕਰੇ। ਇਸ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਘਰ ਵਿਚ ਪ੍ਰਬੰਧਕੀ ਲਾਪ੍ਰਵਾਹੀ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਨਾਲ ਵੀ ਇਕੱਤਰਤਾ ਕੀਤੀ। ਉਨ੍ਹਾਂ ਰਾਗੀ ਜਥਿਆਂ ਨੂੰ ਸਿੱਖ ਕੀਰਤਨ ਪ੍ਰੰਪਰਾ ਦੀ ਰੌਸ਼ਨੀ ਵਿਚ ਆਪਣੀ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਕੱਤਰਤਾਵਾਂ ਦੌਰਾਨ ਰਾਗੀ ਸਿੰਘਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਮੁਖਤਾਰ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ, ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।