ਅੰਮ੍ਰਿਤਸਰ 25ਅਗਸਤ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ਰੀਦਕੋਟ ਦੇ ਲਾਗਲੇ ਸਾਦਿਕ ਨਜਦੀਕ ਪਿੰਡ ਚੰਨੀਆਂ ਦੇ ਗੁਰਦੁਆਰਾ ਸਾਹਿਬ ਦੀ ਹਦੂਦ ‘ਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਸ਼ਰਾਬ ਵੇਚੇ ਜਾਣ ‘ਤੇ ਸਖ਼ਤ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਉਸ ਸ਼ੈਤਾਨੀ ਦਿਮਾਗ ਦੀ ਕਾਢ ਹੈ ਜੋ ਪੰਜਾਬ ਅੰਦਰ ਅਸ਼ਾਂਤੀ ਫੈਲਾਉਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਐਸੈ ਅਨਸਰਾਂ ਨੂੰ ਜਿਨ੍ਹਾਂ ਇਹ ਸ਼ਰਮਨਾਕ ਕਰਤੂਤ ਕੀਤੀ ਹੈ ਨੂੰ ਕਦਾਚਿਤ ਵੀ ਮੁਆਫ਼ ਨਹੀਂ ਕੀਤਾ ਜਾਣਾ ਚਾਹੀਦਾ।ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਸਿੱਖਾਂ ਵਿੱਚ ਭਾਰੀ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ।ਜਥੇਦਾਰ ਅਵਤਾਰ ਸਿੰਘ ਨੇ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਹ ਕਾਰਾ ਕੀਤਾ ਹੈ ਉਨ੍ਹਾਂ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕਿਸੇ ਵੀ ਵਿਅਕਤੀ ਦਾ ਇਸ ਤਰ੍ਹਾਂ ਦੀ ਮੰਦਭਾਗੀ ਘਟਨਾ ਨੂੰ ਅੰਜ਼ਾਮ ਦੇਣ ਦਾ ਹੀਆ ਨਾ ਪਵੇ।