ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮੰਗਲਵਾਰ, ੧੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੯ ਅਪ੍ਰੈਲ, ੨੦੨੫ (ਅੰਗ: ੪੯੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਪੰਜ ਸਿੰਘਾਂ ਨੇ ਟੱਕ ਲਗਾ ਕੇ ਆਰੰਭ ਕੀਤੀ ਲੰਗਰ ਹਾਲ ਦੀ ਕਾਰਸੇਵਾ

ਅੰਮ੍ਰਿਤਸਰ, 8 ਅਗਸਤ-
ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਲੰਗਰ ਹਾਲ ਦੀ ਕਾਰ ਸੇਵਾ ਦਾ ਆਰੰਭ ਅੱਜ ਅਰਦਾਸ ਉਪਰੰਤ ਪੰਜ ਸਿੰਘਾਂ ਵੱਲੋਂ ਟੱਕ ਲਗਾ ਕੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਉਨ੍ਹਾਂ ਸੰਗਤਾਂ ਦੇ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਇਸ ਪਾਵਨ ਅਸਥਾਨ ਦੀ ਸਿੱਖ ਇਤਿਹਾਸ ਵਿਚ ਵੱਡੀ ਮਹੱਤਤਾ ਹੈ, ਜਿਸ ਤੋਂ ਪ੍ਰੇਰਣਾ ਪ੍ਰਾਪਤ ਕਰ ਕੇ ਸਾਨੂੰ ਆਪਣਾ ਜੀਵਨ ਗੁਰਮਤਿ ਜੁਗਤ ਅਨੁਸਾਰ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਨਵੇਂ ਲੰਗਰ ਹਾਲ ਦੀ ਇਮਾਰਤ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦੀ ਕਾਰਸੇਵਾ ਬਾਬਾ ਲਾਭ ਸਿੰਘ ਅਤੇ ਬਾਬਾ ਹਰਭਜਨ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਵਿਕਾਸ ਕਾਰਜ ਲਈ ਵਚਨਬਧ ਹੈ ਅਤੇ ਸੰਗਤਾਂ ਦੀ ਸਹੂਲਤ ਅਨੁਸਾਰ ਸਮੇਂ-ਸਮੇਂ ‘ਤੇ ਗੁਰੂ ਘਰਾਂ ਅੰਦਰ ਕਾਰ ਸੇਵਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਲੰਗਰ ਹਾਲ ਦੀ ਆਰੰਭ ਕੀਤੀ ਗਈ ਕਾਰ ਸੇਵਾ ਸਮੇਂ ਸਿਰ ਮੁਕੰਮਲ ਹੋਵੇਗੀ। ਇਸ ਮੌਕੇ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਲੌਂਗੋਵਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਵੀ ਹੋਏ।
ਇਸ ਮੌਕੇ ਅੰਤਿੰ੍ਰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਨਾਮ ਸਿੰਘ ਜੱਸਲ, ਸ. ਕਸ਼ਮੀਰ ਸਿੰਘ ਬਰਿਆਰ, ਸ. ਅਮਰੀਕ ਸਿੰਘ ਵਿਛੋਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਬਾਬਾ ਲਾਭ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਸ੍ਰੀ ਅਨੰਦਪੁਰ ਸਾਹਿਬ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਬੇਗ ਸਿੰਘ ਗੋਬਿੰਦਵਾਲ ਵਾਲੇ, ਬਾਬਾ ਅਵਤਾਰ ਸਿੰਘ ਠੱਠਾ ਟਿੱਬਾ, ਬਾਬਾ ਬੋਹੜ ਸਿੰਘ ਦਮਦਮਦੀ ਟਕਸਾਲ, ਭਾਈ ਭੁਪਿੰਦਰ ਸਿੰਘ ਹੈੱਡ ਗ੍ਰੰਥੀ, ਸ. ਮੇਜਰ ਸਿੰਘ ਮੈਨੇਜਰ, ਸ. ਮੋਹਨ ਸਿੰਘ ਕੰਗ ਮੀਤ ਮੈਨੇਜਰ, ਸ. ਪਰਮਿੰਦਰ ਸਿੰਘ ਸਰਪੰਚ ਬਾਬਾ ਬਕਾਲਾ, ਸ. ਮਨਜੀਤ ਸਿੰਘ ਘੁਮਾਣ, ਸ. ਭਗਵੰਤ ਸਿੰਘ ਸਾਬਕਾ ਸਰਪੰਚ, ਸ. ਜਸਪਾਲ ਸਿੰਘ ਚਾਵਲਾ, ਡਾ. ਪ੍ਰਭਜੀਤ ਸਿੰਘ, ਸ. ਸੁਖਵਿੰਦਰ ਸਿੰਘ, ਸ. ਇੰਦਰਜੀਤ ਸਿੰਘ, ਸ. ਬਲਵਿੰਦਰ ਸਿੰਘ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ ਆਦਿ ਮੌਜੂਦ ਸਨ।