ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੫ (ਅੰਗ: ੯੪੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਭਾਈ ਲੌਂਗੋਵਾਲ, ਜਥੇਦਾਰ ਬ੍ਰਹਮਪੁਰਾ, ਜਥੇਦਾਰ ਕਰਮੂੰਵਾਲ, ਬਾਬਾ ਜਗਤਾਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਕੀਤੀ ਸ਼ਮੂਲੀਅਤ
ਗੁਰੂ ਘਰਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਕਾਰਜ ਕਰਨਾ ਸ਼੍ਰੋਮਣੀ ਕਮੇਟੀ ਦਾ ਮੁੱਖ ਏਜੰਡਾ-ਭਾਈ ਲੌਂਗੋਵਾਲ
ਗੁਰੂ ਘਰ ਦੀਆਂ ਕਾਰ ਸੇਵਾਵਾਂ ਵਿਚ ਕੀਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ-ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ


ਚੋਹਲਾ ਸਾਹਿਬ, ੧੨ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਗੁਰਦੁਆਰਾ ਸਾਹਿਬ ਦੇ ਸਰੋਵਰ ਦਾ ਵਿਸਥਾਰ, ਨਵੀਂ ਸਰਾਂ ਬਣਾਉਣ, ਦਫ਼ਤਰੀ ਕੰਪਲੈਕਸ ਅਤੇ ਦਰਸ਼ਨੀ ਡਿਓੜੀ ਦੇ ਨਿਰਮਾਣ ਕਾਰਜ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ। ਕਾਰਸੇਵਾ ਦੀ ਆਰੰਭਤਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਆਦਿ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਕਰਵਾਏ ਗਏ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਮੁੱਖ ਕਾਰਜ ਗੁਰੂ ਘਰਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਦੀ ਪੈਰਵਾਈ ਕਰਨਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਸ ਪਾਵਨ ਅਸਥਾਨ ਵਿਖੇ ਵੱਖ-ਵੱਖ ਕਾਰਜਾਂ ਲਈ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਕਾਰ ਸੇਵਾ ਸੌਂਪੀ ਗਈ ਹੈ ਅਤੇ ਇਸ ਨੂੰ ਮੁਕੰਮਲ ਕਰਨ ਲਈ ਸੰਗਤਾਂ ਸਹਿਯੋਗ ਦੇਣ। ਇਸ ਮੌਕੇ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਰਾਹੀਂ ਵੱਖ-ਵੱਖ ਕਾਰਜ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀ ਸੰਗਤਾਂ ਵਿਚ ਵੱਡੀ ਮਾਨਤਾ ਹੈ ਅਤੇ ਪ੍ਰਸੰਨਤਾ ਦੀ ਗੱਲ ਹੈ ਕਿ ਇਥੇ ਸੰਗਤਾਂ ਦੀ ਸਹੂਲਤ ਲਈ ਸਰਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਦਰਸ਼ਨੀ ਡਿਓੜੀ, ਸਰੋਵਰ, ਪਰਕਰਮਾਂ ਤੇ ਪ੍ਰਬੰਧਕੀ ਬਲਾਕ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਾਰ ਸੇਵਾਵਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬਧਤਾ ਦਾ ਪ੍ਰਗਟਾਵਾ ਵੀ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਕਾਰ ਸੇਵਾਵਾਂ ਲਈ ਸ਼੍ਰੋਮਣੀ ਕਮੇਟੀ ਤੇ ਬਾਬਾ ਜਗਤਾਰ ਸਿੰਘ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸ. ਜਗਜੀਤ ਸਿੰਘ, ਸ. ਗੁਰਿੰਦਰ ਸਿੰਘ ਟੋਨੀ ਤੇ ਸ. ਸਤਨਾਮ ਸਿੰਘ ਨੇ ਕਾਰ ਸੇਵਾ ਵਿਚ ਇੱਕ ਇੱਕ ਲੱਖ ਰੁਪਏ ਅਤੇ ਹੋਰਨਾਂ ਵੱੱਲੋਂ ਵੀ ਮਾਇਕ ਯੋਗਦਾਨ ਪਾਉਣ ਦਾ ਐਲਾਨ ਕੀਤਾ। ਸਮਾਗਮ ਦੌਰਾਨ ਬਾਬਾ ਜਗਤਾਰ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਖਵਰਸ਼ ਸਿੰਘ ਪੰਨੂੰ, ਸ. ਗੁਰਿੰਦਰ ਸਿੰਘ ਟੋਨੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਸਕੱਤਰ ਸਿੰਘ ਭੂਰਾਕੋਹਨਾ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਅਮਰ ਸਿੰਘ, ਸ. ਪ੍ਰੇਮ ਸਿੰਘ ਸਰਪੰਚ, ਸ. ਪ੍ਰਗਟ ਸਿੰਘ ਮੈਨੇਜਰ, ਸ. ਜਗਜੀਤ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਮਹਿੰਦਰ ਸਿੰਘ, ਕੈਪਟਨ ਸਵਰਨ ਸਿੰਘ, ਸ. ਸਤਨਾਮ ਸਿੰਘ ਚੋਹਲਾ ਸਾਹਿਬ, ਸ. ਗੁਰਦਿਆਲ ਸਿੰਘ ਮੁੰਡਾਪਿੰਡ, ਗਿਆਨੀ ਹਰਜੀਤ ਸਿੰਘ ਆਦਿ ਮੌਜੂਦ ਸਨ।