ਅੰਮ੍ਰਿਤਸਰ, 12 ਸਤੰਬਰ- ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਾਬਕਾ ਮੈਨੇਜਰ ਸ. ਅਰਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ ਨੇ ਸ. ਅਰਜਨ ਸਿੰਘ ਦੇ ਪਰਿਵਾਰਕ ਮੈਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਸ. ਅਰਜਨ ਸਿੰਘ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਵਿਚ ਸੇਵਾ ਕੀਤੀ। ਅਧਿਕਾਰੀਆਂ ਨੇ ਅਕਾਲ ਪੁਰਖ ਦੇ ਚਰਨਾਂ ਵਿਚ ਸ. ਅਰਜਨ ਸਿੰਘ ਦੀ ਆਤਮਕ ਸ਼ਾਂਤੀ ਲਈ ਅਰਦਾਸ ਕੀਤੀ।