6
ਅੰਮ੍ਰਿਤਸਰ ੧੨ ਸਤੰਬਰ (         ) ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਖੈਰਾਬਾਦ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ੧੯ ਤੇ ੨੦ ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਾਲਾਨਾ ਜੋੜ ਮੇਲੇ ਸਬੰਧੀ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਇਲਾਕਾ ਨਿਵਾਸੀਆਂ ਨਾਲ ਇਕੱਤਰਤਾ ਕੀਤੀ ਗਈ ਹੈ ਜਿਸ ਵਿੱਚ ਇਨ੍ਹਾਂ ਵੱਲੋਂ ਦਿੱਤੇ ਗਏ ਅਹਿਮ ਸੁਝਾਵਾਂ ਨੂੰ ਸੁਣਿਆ ਗਿਆ ਹੈ।ਸ. ਬੇਦੀ ਨੇ ਕਿਹਾ ਕਿ ਕੀਮਤੀ ਸੁਝਾਵਾਂ ‘ਤੇ ਜਲਦ ਅਮਲ ਕਰਨ ਦਾ ਯਤਨ ਕੀਤਾ ਜਾਵੇਗਾ।ਪ੍ਰੋਗਰਾਮ ਬਾਰੇ ਉਨ੍ਹਾਂ ਕਿਹਾ ਕਿ ੨੦ ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵੇਰੇ ੯ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਭਾਈ ਪੂਰਨ ਸਿੰਘ ਅਰਸ਼ੀ, ਭਾਈ ਗੁਰਪ੍ਰੀਤ ਸਿੰਘ ਭੰਗੂ, ਭਾਈ ਭਗਵਾਨ ਸਿੰਘ ਸੂਰਵਿੰਡ, ਭਾਈ ਲਖਵਿੰਦਰ ਸਿੰਘ ਦਰਦੀ ਤੇ ਭਾਈ ਕਸ਼ਮੀਰ ਸਿੰਘ ਰਡਾਲਾ ਦੇ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਜਾਵੇਗਾ।ਸ. ਬੇਦੀ ਨੇ ਕਿਹਾ ਕਿ ਸਾਲਾਨਾ ਜੋੜ ਮੇਲੇ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ, ਸ. ਬਿਕਰਮ ਸਿੰਘ ਮਜੀਠੀਆ ਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਸਾਲਾਨਾ ਜੋੜ ਮੇਲੇ ਸਮੇਂ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਭੰਗਾਲੀ ਅੰਮ੍ਰਿਤਸਰ ਵਿਚਕਾਰ ਕਬੱਡੀ ਦੇ ਮੁਕਾਬਲੇ ਵੀ ਕਰਵਾਏ ਜਾਣਗੇ।
ਇਕੱਤਰਤਾ ਸਮੇਂ ਸ. ਮਗਵਿੰਦਰ ਸਿੰਘ ਖਾਪੜਖੇੜੀ ਤੇ ਸ. ਹਰਦਲਬੀਰ ਸਿੰਘ ਸ਼ਾਹ ਮੈਂਬਰ ਸ਼੍ਰੋਮਣੀ ਕਮੇਟੀ, ਸ. ਸੁੱਚਾ ਸਿੰਘ ਧਰਮੀ ਫੌਜੀ, ਸ. ਲਖਵਿੰਦਰ ਸਿੰਘ ਬਦੋਵਾਲ ਤੇ ਸ. ਪਰਮਜੀਤ ਸਿੰਘ ਐਡੀਸ਼ਨਲ ਮੈਨੇਜਰ, ਸ. ਕਿਸ਼ਨ ਸਿੰਘ, ਸ. ਦਿਲਬਾਗ ਸਿੰਘ ਜੋਹਲ, ਸ. ਗੁਰਦੇਵ ਸਿੰਘ ਖੈਰਾਬਾਦ, ਸ. ਨਵਦੀਪ ਸਿੰਘ, ਸ. ਕਵਲਜੀਤ ਸਿੰਘ, ਸ. ਮਨਦੀਪ ਸਿੰਘ ਰੰਧਾਵਾ, ਸ. ਕਵਲਜੀਤ ਸਿੰਘ ਮਾਂਗਟ, ਸ. ਦਿਲਬਾਗ ਸਿੰਘ ਧੋਲ, ਸ. ਮੁਖਤਾਰ ਸਿੰਘ ਖੈਰਾਬਾਦ, ਸ. ਬਲਜੀਤ ਸਿੰਘ, ਸ. ਅਮਰੀਕ ਸਿੰਘ, ਸ. ਸਤਨਾਮ ਸਿੰਘ ਕਾਹਲੋ, ਸ. ਕੁੰਦਨ ਸਿੰਘ, ਸ. ਸੁਖਵੰਤ ਸਿੰਘ ਤੇ ਸ. ਬਲਦੇਵ ਸਿੰਘ ਖੈਰਾਬਾਦ ਆਦਿ ਹਾਜ਼ਰ ਸਨ।