ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, ੨੯ ਮਾਰਚ –ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਸਿੱਖ ਵੈਲਫੇਅਰ ਸੁਸਾਇਟੀ ਬਟਾਲਾ ਦੇ ਪ੍ਰਧਾਨ ਸ. ਪਲਵਿੰਦਰ ਸਿੰਘ ਲੰਬੜਦਾਰ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਅੰਦਰ ਮਨੁੱਖਾ ਜਿੰਦਗੀ ਦੇ ਯਥਾਰਥ ਨੂੰ ਪੇਸ਼ ਕਰਕੇ ਸਾਨੂੰ ਮਾਰਗ ਦਰਸ਼ਨ ਦਿੱਤਾ ਹੈ। ਉਨ੍ਹਾਂ ਭਗਤ ਰਵਿਦਾਸ ਜੀ ਸਿੱਖ ਵੈਲਫੇਅਰ ਸੁਸਾਇਟੀ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਉਂਦੇ ਹਨ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦਾ ਜੀਵਨ ਮਨੁੱਖਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੀ ਬਾਣੀ ਮਨੁੱਖ ਮਾਤਰ ਨੂੰ ਸੁਚੱਜੀਆਂ ਜੀਵਨ ਸੇਧਾਂ ਦਿੰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਗੁਰਮਤਿ ਜੁਗਤ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਕੀਤੀ। ਇਸ ਤੋਂ ਇਲਾਵਾ ਬਾਬਾ ਬੁੱਧ ਸਿੰਘ ਨਿੱਕੇਘੁੰਮਣਾਂ ਵਾਲਿਆਂ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਭਗਤ ਰਵਿਦਾਸ ਜੀ ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ. ਪਲਵਿੰਦਰ ਸਿੰਘ ਲੰਬੜਦਾਰ ਅਤੇ ਹੋਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਭਾਈ ਕਾਰਜ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਨਵਤੇਜ ਸਿੰਘ ਕਥਾਵਾਚਕ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਅਤੇ ਗੁਰ-ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਬਾਬ ਬੁੱਧ ਸਿੰਘ ਨਿੱਕੇਘੁੰਮਣਾਂ ਵਾਲੇ, ਬਾਬਾ ਸੁਖਵਿੰਦਰ ਸਿੰਘ ਮੱਲਕਪੁਰ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਹਰਦੇਵ ਸਿੰਘ ਰੋਗਲਾ, ਸ. ਭਗਵੰਤ ਸਿੰਘ ਸਿਆਲਕਾ ਤੇ ਸ. ਸੱਜਣ ਸਿੰਘ ਬੱਜੂਮਾਨ, ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਤੇ ਸ. ਗੁਰਿੰਦਰਪਾਲ ਸਿੰਘ ਗੋਰਾ, ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਦੇਸਰਾਜ ਸਿੰਘ ਧੁੱਗਾ, ਸ. ਪਲਵਿੰਦਰ ਸਿੰਘ ਲੰਬੜਦਾਰ, ਸ. ਸੁਖਵਿੰਦਰ ਸਿੰਘ ਅਗਵਾਨ, ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਮੀਤ ਸਕੱਤਰ ਸ. ਨਿਸ਼ਾਨ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਪ੍ਰੋ. ਬਲਜੀਤ ਸਿੰਘ, ਸ. ਸੁਲੱਖਣ ਸਿੰਘ ਵਿੰਜਵਾਂ, ਸ. ਪਲਵਿੰਦਰ ਸਿੰਘ ਭੁੱਲਰ, ਡਾ. ਕੁਲਦੀਪ ਸਿੰਘ, ਡਾ. ਗੁਲਜ਼ਾਰ ਸਿੰਘ, ਸ. ਬਲਦੇਵ ਸਿੰਘ ਪਾਰਸ, ਸ. ਦਰਸ਼ਨ ਸਿੰਘ ਪੀ.ਏ., ਸ. ਸੰਤੋਖ ਸਿੰਘ ਦਮੋਦਰ, ਸ. ਜਸਪਾਲ ਸਿੰਘ ਹੋਠੀਆ ਆਦਿ ਮੌਜੂਦ ਸਨ।