ਸ. ਦਿਲਜੀਤ ਸਿੰਘ ਬੇਦੀ ਨੇ ਕੀਤੀ ਸ. ਹਰੀ ਸਿੰਘ ਨਲਵਾ ਸਬੰਧੀ ਪੁਸਤਕ ਭੇਟ

21-10-20161ਅੰਮ੍ਰਿਤਸਰ 21 ਅਕਤੂਬਰ (         ) –   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤੋਂ ਬਾਅਦ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਕੀਤੀ।ਉਨ੍ਹਾਂ ਦੀ ਕਥਾ ਸਰਵਣ ਕਰਨ ਲਈ ਸਥਾਨਕ ਸੰਗਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਹਾਲ ਹੀ ਮਨਾਏ ਗਏ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਭਾਈ ਪਿੰਦਰਪਾਲ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਚੌਥੇ ਪਾਤਸ਼ਾਹ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ ਗਿਆ।ਉਨ੍ਹਾਂ ਸੰਗਤਾਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਸੱਦਾ ਮਿਲੇਗਾ ਉਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੀ ਸੇਵਾ ਕਰਨ ਲਈ ਹਾਜ਼ਰ ਹੋਣਗੇ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਸਨਮਾਨਿਤ ਕੀਤਾ।ਸ. ਬੇਦੀ ਨੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਤਾਜ਼ਾ ਪ੍ਰਕਾਸ਼ਿਤ ਆਪਣੀ ਪੁਸਤਕ ‘ਸਰਦਾਰ ਹਰੀ ਸਿੰਘ ਨਲਵਾ-ਵਾਰਾਂ ਤੇ ਜੰਗਨਾਮੇ’ ਵੀ ਗਿਆਨੀ ਪਿੰਦਰਪਾਲ ਸਿੰਘ ਨੂੰ ਭੇਟ ਕੀਤੀ।ਜ਼ਿਕਰਯੋਗ ਹੈ ਕਿ ਇਹ ਪਹਿਲੀ ਪੁਸਤਕ ਹੈ ਜਿਸ ਵਿੱਚ ਸਰਦਾਰ ਹਰੀ ਸਿੰਘ ਨਲਵਾ ਨਾਲ ਸਬੰਧਤ ਵਾਰਾਂ ਤੇ ਜੰਗਨਾਮਿਆਂ ਨੂੰ ਇਕ ਥਾਂ ‘ਤੇ ਸੰਗ੍ਰਹਿਤ ਕੀਤਾ ਗਿਆ ਹੈ।
ਇਸ ਮੌਕੇ ਫੈਡਰੇਸ਼ਨ ਆਗੂ ਸ. ਪਰਮਜੀਤ ਸਿੰਘ ਖਾਲਸਾ, ਸ. ਮੇਜਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਜਗਤਾਰ ਸਿੰਘ ਖੋਦੇਬੇਟ ਤੇ ਸ. ਬਿਕਰਮ ਸਿੰਘ ਆਦਿ ਹਾਜ਼ਰ ਸਨ।