ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 31 ਦਸੰਬਰ-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਵਜੋਂ 2 ਜਨਵਰੀ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਸਮਾਗਮ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਨਹੀਂ ਕਰਦੀਆਂ। ਉਨ੍ਹਾਂ ਕਿਹਾ 2 ਜਨਵਰੀ 2022 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਬਾਣੀ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਦਿਵਸ ਵਜੋਂ ਸਮਾਗਮ ਹੋ ਰਿਹਾ ਹੈ, ਜਿਸ ਵਿਚ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁੱਖੀ ਸ਼ਮੂਲੀਅਤ ਕਰਨਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਸਮਾਗਮ ਦੀ ਰੂਪ-ਰੇਖਾ ਬਾਰੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਸ. ਅਮਰਜੀਤ ਸਿੰਘ ਭਲਾਈਪੁਰ, ਮਾਸਟਰ ਅਮਰੀਕ ਸਿੰਘ ਵਿਛੋਆ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਗੁਰਨਾਮ ਸਿੰਘ ਜੱਸਲ, ਸ. ਰਤਨ ਸਿੰਘ ਜਫ਼ਰਵਾਲ, ਸ. ਕੁਲਦੀਪ ਸਿੰਘ ਤੇੜਾ, ਬੀਬੀ ਜੋਗਿੰਦਰ ਕੌਰ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਓਐਸਡੀ. ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ ਆਦਿ ਹਾਜ਼ਰ ਸਨ।