ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

 

ਅੰਮ੍ਰਿਤਸਰ, 21 ਅਪ੍ਰੈਲ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।
ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਮੇਜਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਸੰਗਤਾਂ ਹਾਜ਼ਰ ਸਨ।