ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੫ (ਅੰਗ: ੫੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਰੰਗਦਾਰ ਕਿਤਾਬ ’ਚ ਸੁਰੱਖਿਅਤ ਕਰੇਗੀ ਤਿਆਰ ਕੀਤੇ ਚਿੱਤਰ- ਐਡਵੋਕੇਟ ਧਾਮੀ
ਅੰਮ੍ਰਿਤਸਰ 16 ਜੁਲਾਈ-
ਗੁਰੂ ਕੇ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਵਿਚ ਤਿਆਰ ਕੀਤੇ ਗਏ ਚਿੱਤਰਾਂ ਦੀ ਇਕ ਰੰਗਦਾਰ ਕਿਤਾਬ (ਐਲਬਮ) ਤਿਆਰ ਕਰੇਗੀ, ਤਾਂ ਜੋ ਭਵਿੱਖ ਵਿਚ ਮੋਰਚਿਆਂ ਤੇ ਸਾਕਿਆਂ ਦੇ ਸਿੱਖ ਇਤਿਹਾਸ ਨੂੰ ਪ੍ਰਸਤੁਤ ਕਰਦੇ ਇਹ ਚਿੱਤਰ ਸੰਗਤਾਂ ਤੱਕ ਪੁੱਜਦੇ ਰਹਿਣ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚਿੱਤਰਕਲਾ ਕਾਰਜਸ਼ਾਲਾ ਦੌਰਾਨ ਤਸਵੀਰਾਂ ਬਣਾਉਣ ਵਾਲੇ ਚਿੱਤਰਕਾਰਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਿੱਖ ਕਲਾ ਨੂੰ ਉਭਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਪੁਖਤਾ ਯਤਨ ਕੀਤੇ ਜਾਣਗੇ ਅਤੇ ਸਮੇਂ-ਸਮੇਂ ’ਤੇ ਇਨ੍ਹਾਂ ਚਿੱਤਰਕਾਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਚਿੱਤਰਾਂ ’ਤੇ ਅਧਾਰਿਤ ਇਤਿਹਾਸਕ ਡਾਕੂਮੈਂਟਰੀ ਵੀ ਬਣਾਈ ਜਾਵੇਗੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਸ ਤੋਂ ਵਰਤਮਾਨ ਅਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਮੌਜੂਦਾ ਸਮੇਂ ਦੇ ਹਾਣ ਦੀਆਂ ਤਕਨੀਕਾਂ ਬੇਹੱਦ ਜ਼ਰੂਰੀ ਹਨ। ਸ਼੍ਰੋਮਣੀ ਕਮੇਟੀ ਯਤਨ ਕਰੇਗੀ ਕਿ ਮੌਜੂਦਾ ਤਕਨੀਕੀ ਯੁੱਗ ਅਨੁਸਾਰ ਇਤਿਹਾਸ ਦੇ ਪੰਨਿਆਂ ਨੂੰ ਸੰਗਤ ਤੱਕ ਲੈ ਕੇ ਜਾਵੇ। ਇਸ ਮੌਕੇ ਉਨ੍ਹਾਂ ਚਿੱਤਰਕਲਾ ਕਾਰਜਸ਼ਾਲਾ ਵਿਚ ਭਾਗ ਲੈਣ ਵਾਲੇ 30 ਚਿੱਤਰਕਾਰਾਂ ਨੂੰ ਸਿਰੋਪਾਓ, 16-16 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ, ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਉਤਸ਼ਾਹਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਹਰਵਿੰਦਰ ਸਿੰਘ ਖਾਲਸਾ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਚਰਨ ਸਿੰਘ ਕੁਹਾਲਾ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਮੇਜਰ ਸਿੰਘ,  ਸ. ਗੁਲਜ਼ਾਰ ਸਿੰਘ, ਸ. ਗੁਰਨਾਮ ਸਿੰਘ, ਸ. ਗੁਰਮੀਤ ਸਿੰਘ ਆਦਿ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕਾ ਬਾਗ ਮੋਰਚਾ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਸ. ਹਰਵਿੰਦਰ ਸਿੰਘ ਖਾਲਸਾ ਦੇਖ-ਰੇਖ ਹੇਠ ਲਗਾਈ ਗਈ ਇਸ ਚਿੱਤਰਕਲਾ ਕਾਰਜਸ਼ਾਲਾ ਵਿਚ ਵੱਖ-ਵੱਖ ਥਾਵਾਂ ਤੋਂ ਪੁੱਜੇ 30 ਚਿੱਤਰਕਾਰਾਂ ਨੇ ਭਾਗ ਲਿਆ ਹੈ। ਇਨ੍ਹਾਂ ਚਿੱਤਰਕਾਰਾਂ ਵੱਲੋਂ ਬਣਾਈਆਂ ਗਈਆਂ ਤਸਵੀਰਾਂ ਵਿਚ ਮੋਰਚਾ ਗੁਰੂ ਕੇ ਬਾਗ ਸਮੇਂ ਪੁਲਿਸ ਤਸ਼ੱਦਦ ਦੇ ਵੱਖ-ਵੱਖ ਦ੍ਰਿਸ਼, ਸਿੱਖ ਯੋਧਿਆਂ ਵੱਲੋਂ ਸਮਰਪਣ ਭਾਵਨਾ ਨਾਲ ਕੀਤੇ ਸੰਘਰਸ਼, ਸਾਕਾ ਸਮੇਂ ਅਗਵਾਈ ਕਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੀਆਂ ਘਟਨਾਵਾਂ ਨੂੰ ਬਿਆਨ ਕਰਦੇ ਵੱਖ-ਵੱਖ ਦ੍ਰਿਸ਼ ਚਿੱਤਰੇ ਗਏ ਹਨ। ਚਿੱਤਰਕਾਰਾਂ ਵਿਚ ਸ. ਬਲਰਾਜ ਸਿੰਘ ਬਰਾੜ ਮਾਨਸਾ, ਸ. ਕੁਲਦੀਪ ਸਿੰਘ ਰੁਪਾਲ ਚੰਡੀਗੜ੍ਹ, ਸ. ਕੁਲਵੰਤ ਸਿੰਘ ਗਿੱਲ ਅੰਮ੍ਰਿਤਸਰ, ਸ. ਇੰਦਰਜੀਤ ਸਿੰਘ ਮਾਨਸਾ, ਸ. ਹਰਪ੍ਰੀਤ ਸਿੰਘ ਨਾਜ਼ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਅਸ਼ਵਨੀ ਵਰਮਾ ਟਾਂਡਾ ਜਲੰਧਰ, ਸ. ਜਸਮਿੰਦਰ ਸਿੰਘ ਜਲੰਧਰ, ਸ. ਨਵਦੀਪ ਸਿੰਘ ਜਗਰਾਉਂ, ਸ. ਸੁਖਪਾਲ ਸਿੰਘ ਪਟਿਆਲਾ, ਸ. ਗੁਰਸ਼ਰਨ ਸਿੰਘ ਅੰਮ੍ਰਿਤਸਰ, ਸ. ਸਤਨਾਮ ਸਿੰਘ ਮੋਗਾ, ਸ. ਸੁਖਵਿੰਦਰ ਸਿੰਘ ਅੰਮ੍ਰਿਤਸਰ, ਸ. ਰਣਧੀਰ ਸਿੰਘ ਕੰਗ ਚੰਡੀਗੜ੍ਹ, ਸ. ਗੁਰਵਿੰਦਰਪਾਲ ਸਿੰਘ ਅੰਮ੍ਰਿਤਸਰ, ਸ. ਦਲਜੀਤ ਸਿੰਘ ਚੰਡੀਗੜ੍ਹ, ਸ. ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਸ. ਅਮਰਜੀਤ ਸਿੰਘ ਬਠਿੰਡਾ, ਸ. ਹਰਦਰਸ਼ਨ ਸਿੰਘ ਸੋਹਲ ਬਠਿੰਡਾ, ਸ੍ਰੀ ਬਲਵਿੰਦਰ ਕੁਮਾਰ ਸ਼ਰਮਾ ਨਾਭਾ, ਸ. ਗੁਰਪ੍ਰੀਤ ਸਿੰਘ ਨਾਮਧਾਰੀ ਨਾਭਾ, ਸ. ਮਾਧੋ ਦਾਸ ਸਿੰਘ ਗਿੱਦੜਬਾਹਾ, ਸ. ਸੁਖਵਿੰਦਰ ਸਿੰਘ ਲੁਧਿਆਣਾ, ਸ. ਗੁਰਪ੍ਰੀਤ ਸਿੰਘ ਕੋਮਲ ਮੋਗਾ, ਸ੍ਰੀ ਗੁਰਦੀਪ ਸਿੰਘ ਚੰਡੀਗੜ੍ਹ, ਸ. ਕੁਲਵਿੰਦਰ ਸਿੰਘ ਗੋਆ, ਸ. ਰਜਿੰਦਰ ਸਿੰਘ ਭਾਗੀ ਕੇ ਮੋਗਾ, ਸ. ਗੁਰਮੀਤ ਸਿੰਘ ਸੰਗਰੂਰ, ਸ. ਗੁਰਪ੍ਰੀਤ ਸਿੰਘ ਮਾਣੂਕੇ ਜਗਰਾਉਂ, ਸ. ਜਸਪ੍ਰੀਤ ਸਿੰਘ ਮਾਨਸਾ ਚੰਡੀਗੜ੍ਹ, ਸ. ਜਗਜੀਤ ਸਿੰਘ ਪਟਿਆਲਾ ਸ਼ਾਮਲ ਹਨ।