ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪ੍ਰਬੰਧਕੀ ਤਿਆਰੀਆਂ ਨੂੰ ਲੈ ਕੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮ੍ਰਿਤਸਰ, 6 ਜੂਨ- 8 ਜੂਨ ਤੋਂ ਧਾਰਮਿਕ ਅਸਥਾਨਾਂ ’ਤੇ ਸੰਗਤਾਂ ਨੂੰ ਨਤਮਸਤਕ ਹੋਣ ਦੀ ਖੁੱਲ੍ਹੀ ਇਜ਼ਾਜਤ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧਕੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਲੰਮੇ ਅਰਸੇ ਬਾਅਦ ਸੰਗਤ ਦੇ ਗੁਰੂ ਘਰਾਂ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਗਤ ਲਈ ਗੁਰਦੁਆਰਾ ਸਾਹਿਬਾਨ ਅੰਦਰ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਭਾਈ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਇਕੱਤਰਤਾ ਮਗਰੋਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਲਈ ਪ੍ਰਬੰਧਕੀ ਤਿਆਰੀ ਵਿਚ ਹੈ। ਉਨ੍ਹਾਂ ਆਖਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਅਜੇ ਵੀ ਸੁਚੇਤ ਰੂਪ ਵਿਚ ਵਿਚਰਨ ਦੀ ਲੋੜ ਹੈ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਸੰਗਤ ਦੀ ਆਪਸੀ ਦੂਰੀ ਯਕੀਨੀ ਬਣਾਈ ਜਾਵੇਗੀ। ਹੱਥ ਸਾਫ਼ ਕਰਵਾਉਣ ਲਈ ਸੈਨੇਟਾਈਜ਼ਰ ਦਾ ਪ੍ਰਬੰਧ ਹੈ। ਹਰ ਗੁਰਦੁਆਰਾ ਸਾਹਿਬ ’ਚ ਸੇਵਾਦਾਰਾਂ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸੰਗਤ ਨੂੰ ਮਾਨਸਿਕ ਮਜ਼ਬੂਤੀ ਮਿਲਦੀ ਹੈ ਅਤੇ ਲੰਮੇ ਅਰਸੇ ਬਾਅਦ ਸੰਗਤਾਂ ਗੁਰੂ ਘਰਾਂ ’ਚ ਆ ਕੇ ਅਰਦਾਸ ਬੇਨਤੀ ਕਰਨ ਲਈ ਉਡੀਕ ਕਰ ਰਹੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਸਾਵਧਾਨੀਆਂ ਜ਼ਰੂਰ ਵਰਤਣ ਅਤੇ ਪ੍ਰਬੰਧਕੀ ਸਹਿਯੋਗ ਦੇਣ।
ਇਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਐਡੀ. ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ, ਸ. ਗੁਰਬਚਨ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਮੈਨੇਜਰ ਸ. ਮੁਖਤਾਰ ਸਿੰਘ, ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।