ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਬੁੱਧਵਾਰ, ੨੪ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੮ ਜੁਲਾਈ, ੨੦੨੬ (ਅੰਗ: ੭੦੮)

ਅੰਮ੍ਰਿਤਸਰ, 14 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਸਹਿਯੋਗ ਲਈ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਸਟਾਫ ਨੇ ਆਪਣੀ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ ਹੈ। ਟਰੱਸਟ ਦੇ ਸੀਨੀਅਰ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਕੱਤਰ ਹੋਈ 4 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸੌਂਪਿਆ।
ਇਸ ਮੌਕੇ ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਸਥਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਸੇਵਾਵਾਂ ਚੱਲ ਰਹੀਆਂ ਹਨ। ਸ਼੍ਰੋਮਣੀ ਕਮੇਟੀ ਜਿਥੇ ਆਪਣੇ ਵੱਲੋਂ ਵੱਡਾ ਹਿੱਸਾ ਪਾ ਰਹੀ ਹੈ ਉਥੇ ਸੰਗਤਾਂ ਵਲੋਂ ਵੀ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਦਾ ਸਟਾਫ ਵੀ ਸ਼੍ਰੋਮਣੀ ਕਮੇਟੀ ਪਰਿਵਾਰ ਦਾ ਹਿੱਸਾ ਹੈ। ਉਨ੍ਹਾਂ ਟਰੱਸਟ ਦੇ ਸਮੁੱਚੇ ਸਟਾਫ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਟਰੱਸਟ ਦੇ ਸਕੱਤਰ ਸ. ਸਾਹਬਾਜ਼ ਸਿੰਘ, ਡਾਇਰੈਕਟਰ ਸ. ਇਕਬਾਲ ਸਿੰਘ, ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਤੇ ਸਟਾਫ ਹਾਜ਼ਰ ਸੀ।